ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਪਰਿਵਾਰ ਨੇ ਮਸਾਂ ਬਚਾਈ ਜਾਨ, ਗੱਡੀ ਸੜ ਕੇ ਸੁਆਹ
Jalandhar News: ਲੁਧਿਆਣਾ-ਜਲੰਧਰ ਹਾਈਵੇ 'ਤੇ ਫਗਵਾੜਾ ਨੇੜੇ ਚਾਚੋਕੀ ਵਿਖੇ ਚੱਲਦੀ ਕਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਘਟਨਾ 'ਚ ਕਾਰ ਸਵਾਰ ਦਾ ਪਰਿਵਾਰ ਵਾਲ-ਵਾਲ ਬਚ ਗਿਆ ਪਰ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।
Jalandhar News: ਲੁਧਿਆਣਾ-ਜਲੰਧਰ ਹਾਈਵੇ 'ਤੇ ਫਗਵਾੜਾ ਨੇੜੇ ਚਾਚੋਕੀ ਵਿਖੇ ਚੱਲਦੀ ਕਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਘਟਨਾ 'ਚ ਕਾਰ ਸਵਾਰ ਦਾ ਪਰਿਵਾਰ ਵਾਲ-ਵਾਲ ਬਚ ਗਿਆ ਪਰ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਕਾਰ ਦੇ ਸੜਨ ਦੀ ਬਦਬੂ ਆਉਣ 'ਤੇ ਡਰਾਈਵਰ ਨੇ ਕਾਰ ਨੂੰ ਹਾਈਵੇਅ ਵਾਲੇ ਪਾਸੇ ਰੋਕ ਲਿਆ। ਜਦੋਂ ਕਾਰ 'ਚੋਂ ਧੂੰਆਂ ਨਿਕਲਣ ਲੱਗਾ ਤਾਂ ਉਸ ਨੇ ਪਰਿਵਾਰ ਨੂੰ ਹੇਠਾਂ ਉਤਾਰ ਦਿਤਾ। ਪਰਿਵਾਰ ਦੇ ਕਾਰ 'ਚੋਂ ਨਿਕਲਣ ਦੀ ਦੇਰੀ ਸੀ ਤਾਂ ਪਿੱਛੇ ਤੋਂ ਕਾਰ ਅੱਗ ਦੀ ਲਪੇਟ 'ਚ ਆ ਗਈ।
ਇਸ ਦੌਰਾਨ ਕਾਰ ਮਾਲਕ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ ਵਿੱਚ ਲੁਧਿਆਣਾ ਤੋਂ ਟਾਂਡਾ ਵੱਲ ਜਾ ਰਿਹਾ ਸੀ। ਰਸਤੇ ਵਿੱਚ ਕਾਰ ਪੂਰੀ ਤਰ੍ਹਾਂ ਗਰਮ ਹੋਣ ਲੱਗੀ। ਉਸ ਨੇ ਦੱਸਿਆ ਕਿ ਕਾਰ ਦੇ ਗਰਮ ਹੋਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਕਾਰ ਵਿੱਚ ਸੜਨ ਦੀ ਬਦਬੂ ਵੀ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ ਪਰ ਗੱਡੀ ਵਿੱਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ।
ਲਖਬਿੰਦਰ ਨੇ ਦੱਸਿਆ ਕਿ ਜਿਵੇਂ ਹੀ ਕਾਰ ਨੂੰ ਅੱਗ ਲੱਗੀ ਤਾਂ ਉਸ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਗਵਾੜਾ ਦੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਪਾਣੀ ਦੀਆਂ ਬੁਛਾੜਾਂ ਨਾਲ ਅੱਗ 'ਤੇ ਕਾਬੂ ਪਾਇਆ। ਫਾਇਰ ਅਫ਼ਸਰ ਸੁਰਜੀਤ ਮੱਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇਅ 'ਤੇ ਇਕ ਗੱਡੀ ਨੂੰ ਭਿਆਨਕ ਅੱਗ ਲੱਗ ਗਈ, ਜਿਸ 'ਤੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ।
ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਸਰਹਿੰਦ ਫਲਾਈਓਵਰ 'ਤੇ ਸ਼ਨੀਵਾਰ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ ਸੀ। ਹਾਲਾਂਕਿ, ਕਾਰ ਨੂੰ ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਕਿਉਂਕਿ ਕਾਰ 'ਚ ਸਵਾਰ ਪਰਿਵਾਰ ਦੇ ਮੈਂਬਰਾਂ ਨੇ ਤੁਰੰਤ ਗੱਡੀ 'ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾ ਲਈ, ਜਦੋਂ ਕਿ ਕਾਰ ਸੜ ਕੇ ਸੁਆਹ ਹੋ ਗਈ ਸੀ।