Passport Office Raid: ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਸ਼ਿਕਾਇਤ ਤੋਂ ਬਾਅਦ ਸੀਬੀਆਈ ਨੇ ਸ਼ੁੱਕਰਵਾਰ ਸਵੇਰੇ ਜਲੰਧਰ 'ਚ ਛਾਪਾ ਮਾਰ ਕੇ ਪਾਸਪੋਰਟ ਦਫ਼ਤਰ ਤੋਂ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਸੀਬੀਆਈ ਦੀ ਟੀਮ ਚੰਡੀਗੜ੍ਹ ਤੋਂ ਆਈ ਸੀ।


ਅਨੂਪ ਸਿੰਘ ਤੋਂ ਇਲਾਵਾ ਦੋ ਸਹਾਇਕ ਪਾਸਪੋਰਟ ਅਫਸਰ ਹਰਿਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਫਤਰ 'ਚ ਤਲਾਸ਼ੀ ਦੌਰਾਨ ਕਰੀਬ 20 ਲੱਖ ਰੁਪਏ ਨਕਦ ਅਤੇ ਕਈ ਦਸਤਾਵੇਜ਼ ਮਿਲੇ ਹਨ। ਹੁਣ ਸੀਬੀਆਈ ਉਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਪਤਾ ਲਗਾਏਗੀ ਕਿ ਉਨ੍ਹਾਂ ਕੋਲ ਨਕਦੀ ਕਿੱਥੋਂ ਆਈ।



ਸੂਤਰਾਂ ਅਨੁਸਾਰ ਸੰਸਦ ਮੈਂਬਰ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਸੀ। ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਇਕ ਪੱਤਰ ਦਿੱਤਾ, ਜਿਸ ਵਿਚ ਉਹਨਾਂ ਨੇ ਖੇਤਰੀ ਪਾਸਪੋਰਟ ਦਫਤਰ ਵਿਚ ਰਿਸ਼ਵਤਖੋਰੀ ਦੀ ਜਾਣਕਾਰੀ ਦਿੱਤੀ ਅਤੇ ਕਾਰਵਾਈ ਕਰਨ ਲਈ ਕਿਹਾ। ਇਸ ਤੋਂ ਬਾਅਦ ਸੀਬੀਆਈ ਚੌਕਸ ਹੋ ਗਈ।


ਇਸ ਦੌਰਾਨ ਜਿਵੇਂ ਹੀ ਕਿਸੇ ਵਿਅਕਤੀ ਨੇ ਸੀਬੀਆਈ ਨੂੰ ਰਿਸ਼ਵਤ ਦੀ ਸ਼ਿਕਾਇਤ ਕੀਤੀ ਤਾਂ ਟੀਮ ਨੇ ਛਾਪੇਮਾਰੀ ਦੀ ਯੋਜਨਾ ਬਣਾਈ। ਸ਼ਿਕਾਇਤਕਰਤਾ ਨੇ ਆਪਣੇ ਪੋਤੇ-ਪੋਤੀਆਂ ਲਈ ਪਾਸਪੋਰਟ ਬਣਵਾਉਣੇ ਸਨ।


ਸੀਬੀਆਈ ਨਾਲ ਜੁੜੇ ਇੱਕ ਸੂਤਰ ਨੇ ਦੱਸਿਆ ਕਿ ਕੱਲ੍ਹ ਇੱਕ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਹਰੀਓਮ ਪਾਸਪੋਰਟ ਜਾਰੀ ਕਰਨ ਲਈ ਉਸ ਤੋਂ ਕਰੀਬ 25 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤ ਦੇ ਆਧਾਰ 'ਤੇ ਟੀਮ ਨੇ ਸ਼ੁੱਕਰਵਾਰ ਛਾਪੇਮਾਰੀ ਕਰਨ ਦਾ ਸਮਾਂ ਤੈਅ ਕੀਤਾ ਸੀ।


  ਸੀਬੀਆਈ ਅਧਿਕਾਰੀਆਂ ਨੇ ਰਿਸ਼ਵਤ ਲਈ ਦਿੱਤੇ ਨੋਟਾਂ ਦੇ ਸੀਰੀਅਲ ਨੰਬਰ ਨੋਟ ਕਰਕੇ ਪੀੜਤ ਨੂੰ ਕਰੀਬ 25,000 ਰੁਪਏ ਦਿੱਤੇ ਅਤੇ ਉਸ ਨੂੰ ਜਾ ਕੇ ਉਕਤ ਪੈਸੇ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀ ਨੂੰ ਦੇਣ ਲਈ ਕਿਹਾ। ਪੀੜਤ ਨੇ ਅਜਿਹਾ ਹੀ ਕੀਤਾ। ਉਸ ਨੇ ਜਾ ਕੇ ਉਕਤ ਅਧਿਕਾਰੀ ਨੂੰ ਪੈਸੇ ਦੇ ਦਿੱਤੇ। ਪੀੜਤ ਨੇ ਆਪਣੀ ਪੋਤੀ ਅਤੇ ਪੋਤੇ ਲਈ ਪਾਸਪੋਰਟ ਬਣਾਏ ਹੋਏ ਸਨ। ਜਦੋਂ ਉਹ ਪੈਸੇ ਦੇਣ ਲਈ ਪਹੁੰਚਿਆ ਤਾਂ ਸੀਬੀਆਈ ਅਧਿਕਾਰੀਆਂ ਨੇ ਉਕਤ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਲਿਆ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।