Jalandhar News: ਕੇਂਦਰੀ ਜਾਂਚ ਏਜੰਸੀ ਨੇ ਜਲੰਧਰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਖ਼ਿਲਾਫ਼ ਭ੍ਰਿਸ਼ਟਾਚਾਰਾ ਮਾਮਲੇ ਵਿੱਚ ਸ਼ੁਰੂਆਤੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਂਚ ਉਨ੍ਹਾਂ ਦੇ ਚੰਡੀਗੜ੍ਹ ਵਿੱਚ ਐਸਐਸਪੀ ਦੇ ਕਾਰਜਕਾਲ ਦੌਰਾਨ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੀਤੀ ਹੈ। ਇਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪੰਜਾਬ ਦੇ ਰਾਜਪਾਲ ਦੇ ਹਵਾਲੇ ਤੋਂ ਇਹ ਜਾਂਚ ਸ਼ੁਰੂ ਕੀਤੀ ਹੈ
ਪੁਲਿਸ ਕਮਿਸ਼ਨਕਰ ਕੁਲਦੀਪ ਸਿੰਘ ਚਹਿਲ ਨੂੰ ਪਿਛਲੇ ਸਾਲ ਦਸੰਬਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਤਿੰਨ ਸਾਲ ਦੇ ਕਾਰਜਕਾਲ ਪੂਰੇ ਹੋਣ ਤੋਂ 10 ਮਹੀਨੇ ਪਹਿਲਾਂ ਪੰਜਾਬ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੇ ਪੱਤਰ ਵਿੱਚ ਹੈਰਾਨੀ ਜਤਾਈ ਸੀ ਕਿ ਪੰਜਾਬ ਦੇ ਅਧਿਕਾਰੀ ਨੂੰ ਹਟਾ ਕੇ ਹਰਿਆਣਾ ਦੇ ਅਧਿਕਾਰੀ ਨੂੰ ਅਹੁਦਾ ਦੇਣ ਨਾਲ ਸੂਬਿਆਂ ਦੇ ਵਿਚਾਲੇ ਸੰਤੁਲਨ ਵਿਗੜ ਸਕਦਾ ਹੈ।
ਰਾਜਪਾਲ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ ਪੱਤਰ
ਮੁੱਖ ਮੰਤਰੀ ਦੀ ਚਿੱਠੀ ਤੋਂ ਬਾਅਦ ਗਵਰਨਰ ਬਨਵਾਰੀ ਲਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਚਿੱਠੀ ਲਿਖਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਨਹੀਂ ਕੀਤੀ। ਕੁਲਦੀਪ ਸਿੰਘ ਦੇ ਖ਼ਿਲਾਫ਼ ਦੁਰਵਿਵਹਾਰ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚਹਿਲ ਨੂੰ ਹਟਾਉਣ ਦੇ ਫੈਸਲੇ ਬਾਰੇ ਪੰਜਾਬ ਪੁਲਿਸ ਦੇ ਮੁਖੀ ਨੂੰ ਵੀ ਇਸ ਬਾਰੇ ਜਾਣੂ ਕਰਵਾਇਆ ਗਿਆ ਸੀ। ਰਾਜਪਾਲ ਨੇ ਮੁੱਖ ਮੰਤਰੀ ਨੂੰ ਇੱਕ ਦਿਨ ਬਾਅਦ ਇਸ ਦਾ ਪੱਤਰ ਲਿਖ ਕੇ ਜਵਾਬ ਦਿੱਤਾ ਸੀ। ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚਹਿਲ ਨੂੰ ਅਹੁਦੇ ਤੋਂ ਸਮੇਂ ਤੋਂ ਪਹਿਲਾਂ ਵਾਪਸ ਭੇਜੇ ਜਾਣ ਦੇ ਬਾਅਦ ਹਰਿਆਣਾ ਕੈਡਰ ਦੇ ਅਧਿਕਾਰੀ ਨੂੰ ਅਹੁਦਾ ਦੇਣ ਦੇ ਮਾਮਲੇ ਉੱਤੇ ਸਵਾਲ ਚੁੱਕਿਆ ਸੀ।
ਇਹ ਵੀ ਪੜ੍ਹੋ: Punjab News: ਸਰਕਾਰ ਤੇ ਰਾਜਪਾਲ ਵਿਚਾਲੇ ਮੁੜ ਤਕਰਾਰ, ਅਮਨ ਅਰੋੜਾ ਨੇ ਕਿਹਾ, ਅਹੁਦੇ ਦਾ ਖ਼ਿਆਲ ਰੱਖੋ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।