ਪੰਜਾਬ ਦੇ ਵਿਗੜ ਰਹੇ ਹਾਲਾਤ, ਕੇਂਦਰ ਸਰਕਾਰ ਨੂੰ ਫਿੱਟ ਬੈਠ ਰਹੇ, ਉਹ ਰਾਸ਼ਟਰਪਤੀ ਸ਼ਾਸਨ ਲਾਉਣਾ ਚਾਹੁੰਦੇ: ਰਾਜਾ ਵੜਿੰਗ
ਰਾਜਾ ਵੜਿੰਗ ਨੇ ਪੰਜਾਬ ਵਿੱਚ ਬਿਜਲੀ ਸੰਕਟ ਬਾਰੇ ਕਿਹਾ ਕਿ ਪੰਜਾਬ ਸਰਕਾਰ ਕੋਲ ਪੈਸੇ ਹੀ ਨਹੀਂ ਹਨ ਤੇ ਜੇਕਰ ਹਾਲਾਤ ਇਸੇ ਤਰ੍ਹਾਂ ਚੱਲਦੇ ਰਹੇ ਤਾਂ ਮੈਨੂੰ ਨਹੀਂ ਲੱਗਦਾ ਕਿ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਪੂਰੀ ਹੋ ਪਾਵੇਗੀ।
Jalandhar News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਵਿਗੜ ਰਹੇ ਹਾਲਾਤ ਕੇਂਦਰ ਸਰਕਾਰ ਸਰਕਾਰ ਨੂੰ ਫਿੱਟ ਬੈਠ ਰਹੇ ਹਨ ਕਿਉਂਕਿ ਉਹ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣਾ ਚਾਹੁੰਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਰਾਜਪਾਲ ਤੇ ਸਰਕਾਰ ਦਰਮਿਆਨ ਅਜਿਹੀ ਦਰਾਰ ਨਹੀਂ ਸੀ ਦੇਖੀ।
ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਵਿੱਚ ਬਿਜਲੀ ਸੰਕਟ ਬਾਰੇ ਕਿਹਾ ਕਿ ਪੰਜਾਬ ਸਰਕਾਰ ਕੋਲ ਪੈਸੇ ਹੀ ਨਹੀਂ ਹਨ ਤੇ ਜੇਕਰ ਹਾਲਾਤ ਇਸੇ ਤਰ੍ਹਾਂ ਚੱਲਦੇ ਰਹੇ ਤਾਂ ਮੈਨੂੰ ਨਹੀਂ ਲੱਗਦਾ ਕਿ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਪੂਰੀ ਹੋ ਪਾਵੇਗੀ।
ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਜਲੰਧਰ ਦੌਰੇ 'ਤੇ ਆਏ ਸੀ। ਉਹ ਇੱਥੇ ਵਿਧਾਇਕ ਬਾਵਾ ਹੈਨਰੀ ਦੇ ਦਫਤਰ ਪਹੁੰਚੇ। ਇਸ ਦੌਰਾਨ ਉਨ੍ਹਾਂ ਲੋਕ ਸਭਾ ਜ਼ਿਮਨੀ ਚੋਣਾਂ ਤੇ ਆਉਣ ਵਾਲੀਆਂ ਨਿਗਮ ਚੋਣਾਂ ਸਬੰਧੀ ਮੀਟਿੰਗ ਕੀਤੀ।
ਇਸ ਦੌਰਾਨ ਪੰਜਾਬ 'ਚ ਪਾਕਿਸਤਾਨ ਤੋਂ ਆ ਰਹੇ ਡ੍ਰੋਨ ਬਾਰੇ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਹਾਲਾਤ ਬਹੁਤ ਨਾਜ਼ੁਕ ਹਨ। ਇਹ ਗੱਲ ਮੈਂ ਹੀ ਨਹੀਂ ਦੇਸ਼ ਦੇ ਗ੍ਰਹਿ ਮੰਤਰੀ ਨੇ ਵੀ ਕਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਉੱਪਰ ਡ੍ਰੋਨ ਆ ਰਹੇ ਹਨ। ਸਰਹੱਦ ਦੀ ਨਿਗਰਾਨੀ ਬੀਐਸਐਫ ਕਰਦੀ ਹੈ। ਇਸ ਦਾ ਅਧਿਕਾਰ ਖੇਤਰ ਵੀ ਵਧ ਗਿਆ ਹੈ। ਇਸ ਲਈ ਸਵਾਲ ਉੱਠਦਾ ਹੈ ਕਿ ਕੌਣ ਜ਼ਿੰਮੇਵਾਰ ਹੈ। ਇਸ ਲਈ ਕੇਂਦਰ ਜ਼ਿੰਮੇਵਾਰ ਹੈ ਜਾਂ ਪੰਜਾਬ ਸਰਕਾਰ। ਉਨ੍ਹਾਂ ਕਿਾ ਕਿ ਮੈਂ ਇਹ ਨਹੀਂ ਕਹਿੰਦਾ ਕਿ ਕਿਸੇ ਵੀ ਦੇਸ਼ ਵਿੱਚ ਕੋਈ ਚੀਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦੀ ਹੈ।