(Source: ECI/ABP News)
Punjab Politics: ਪਰਿਵਾਰ ਨੇ ਭਾਜਪਾ ਅੱਜ 'ਚ ਜਾ ਕੇ ਅੱਜ ਸੰਤੋਖ ਚੌਧਰੀ ਨੂੰ ਮਾਰ ਦਿੱਤਾ, ਚਰਨਜੀਤ ਚੰਨੀ ਨੇ ਸਾਧਿਆ ਨਿਸ਼ਾਨਾ
ਚੰਨੀ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਕਾਂਗਰਸ ਵਿੱਚ ਜਿਉਂਦੇ ਸਨ ਪਰ ਕਰਮਜੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਮਾਰ ਦਿੱਤਾ ਹੈ। ਚੰਨੀ ਨੇ ਕਿਹਾ ਕਿ ਕਰਮਜੀਤ ਕੌਰ ਦੀ ਹੁਣ ਉਮਰ ਹੋ ਗਈ ਹੈ ਉਨ੍ਹਾਂ ਨੂੰ ਹੁਣ ਆਰਾਮ ਕਰਨਾ ਚਾਹੀਦਾ ਹੈ।
![Punjab Politics: ਪਰਿਵਾਰ ਨੇ ਭਾਜਪਾ ਅੱਜ 'ਚ ਜਾ ਕੇ ਅੱਜ ਸੰਤੋਖ ਚੌਧਰੀ ਨੂੰ ਮਾਰ ਦਿੱਤਾ, ਚਰਨਜੀਤ ਚੰਨੀ ਨੇ ਸਾਧਿਆ ਨਿਸ਼ਾਨਾ Channi got angry at Chaudhary family who left Congress and joined BJP Punjab Politics: ਪਰਿਵਾਰ ਨੇ ਭਾਜਪਾ ਅੱਜ 'ਚ ਜਾ ਕੇ ਅੱਜ ਸੰਤੋਖ ਚੌਧਰੀ ਨੂੰ ਮਾਰ ਦਿੱਤਾ, ਚਰਨਜੀਤ ਚੰਨੀ ਨੇ ਸਾਧਿਆ ਨਿਸ਼ਾਨਾ](https://feeds.abplive.com/onecms/images/uploaded-images/2024/04/20/35a05cf121ce357e4a2f51067eeff8101713607476183674_original.jpg?impolicy=abp_cdn&imwidth=1200&height=675)
Punjab Politics: ਕਰਮਜੀਤ ਸਿੰਘ ਚੌਧਰੀ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਚੌਧਰੀ ਪਰਿਵਾਰ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ ਹਨ।
ਚੰਨੀ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਕਾਂਗਰਸ ਵਿੱਚ ਜਿਉਂਦੇ ਸਨ ਪਰ ਕਰਮਜੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਮਾਰ ਦਿੱਤਾ ਹੈ। ਚੰਨੀ ਨੇ ਕਿਹਾ ਕਿ ਕਰਮਜੀਤ ਕੌਰ ਦੀ ਹੁਣ ਉਮਰ ਹੋ ਗਈ ਹੈ ਉਨ੍ਹਾਂ ਨੂੰ ਹੁਣ ਆਰਾਮ ਕਰਨਾ ਚਾਹੀਦਾ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ- ਚੌਧਰੀ ਪਰਿਵਾਰ ਨੇ ਕਾਂਗਰਸ ਪਾਰਟੀ ਦੀ ਉਸਾਰੀ ਲਈ ਸ਼ੁਰੂ ਤੋਂ ਹੀ ਸਖ਼ਤ ਮਿਹਨਤ ਕੀਤੀ ਹੈ। ਮੈਂ ਚੌਧਰੀ ਸੰਤੋਖ ਸਿੰਘ, ਚੌਧਰੀ ਜਗਜੀਤ ਸਿੰਘ ਅਤੇ ਗੁਰਬੰਤਾ ਸਿੰਘ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਕਰਦਾ ਰਹਾਂਗਾ ਪਰ ਅੱਜ ਪਰਿਵਾਰ ਨੇ ਜੋ ਕਾਂਗਰਸ ਛੱਡਣ ਦਾ ਕੰਮ ਕੀਤਾ ਹੈ, ਇਸ ਨਾਲ ਕਾਂਗਰਸ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਤੁਸੀਂ ਆਪਣੇ ਪਰਿਵਾਰ ਦਾ ਨੁਕਸਾਨ ਜ਼ਰੂਰ ਕੀਤਾ ਹੈ।
ਚੰਨੀ ਨੇ ਅੱਗੇ ਕਿਹਾ- ਸੰਤੋਖ ਸਿੰਘ ਚੌਧਰੀ ਦੀ ਮੌਤ ਭਾਰਤ ਜੋੜੋ ਯਾਤਰਾ ਦੌਰਾਨ ਨਹੀਂ ਹੋਈ, ਸਗੋਂ ਅੱਜ ਉਸ ਸਮੇਂ ਹੋਈ ਜਦੋਂ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਸੀ। ਸੰਤੋਖ ਸਿੰਘ ਚੌਧਰੀ ਕਾਂਗਰਸ ਦੀ ਸੋਚ ਵਿੱਚ ਜਿੰਦਾ ਸੀ। ਅੱਜ ਮੈਨੂੰ ਬਹੁਤ ਦੁੱਖ ਹੈ ਕਿ ਚੌਧਰੀ ਪਰਿਵਾਰ ਨੇ ਅਜਿਹਾ ਕਦਮ ਚੁੱਕਿਆ ਹੈ। ਚੌਧਰੀ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਦੀ ਸੇਵਾ ਕਰਦਾ ਆ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)