Punjab Politics: ਪੰਜਾਬ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦਾ ਹੈ। ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜਲੰਧਰ ਤੋਂ ਚੋਣ ਲੜਨਾ ਤੈਅ ਮੰਨਿਆ ਜਾ ਰਿਹਾ ਹੈ।


ਇਸ ਤੋਂ ਨਾਰਾਜ਼ ਹੋ ਕੇ ਫਿਲੌਰ ਹਲਕੇ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੇ ਪਿਛਲੇ ਦਿਨੀਂ ਚੰਨੀ ਦੇ ਕੇਕ ਕੱਟਣ ਦਾ ਵੀ ਵਿਰੋਧ ਕੀਤਾ ਸੀ।  ਉਨ੍ਹਾਂ ਨੇ ਸੋਮਵਾਰ ਨੂੰ ਹੀ ਕਾਂਗਰਸ ਦੇ ਚੀਫ ਵ੍ਹਿਪ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਬਿਕਰਮਜੀਤ ਚੌਧਰੀ, ਸੰਸਦ ਮੈਂਬਰ ਸੰਤੋਖ ਸਿੰਘ ਦਾ ਪੁੱਤਰ ਹਨ । ਸੰਸਦ ਮੈਂਬਰ ਸੰਤੋਖ ਦੀ ਜਲੰਧਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕੁਝ ਸਮਾਂ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।


ਜਲੰਧਰ ਪੂਰੇ ਪੰਜਾਬ ਦੀ ਸਭ ਤੋਂ ਦਿਲਚਸਪ ਚੋਣ ਸੀਟ ਬਣ ਗਈ ਹੈ। ਕਿਉਂਕਿ ਸ਼ਹਿਰ ਦੀ ਹਰ ਪਾਰਟੀ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਹੋ ਰਿਹਾ ਹੈ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ 'ਤੇ 'ਆਪ' ਤੋਂ ਟਿਕਟ ਮਿਲਣ ਤੋਂ ਬਾਅਦ ਵੀ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਚੌਧਰੀ ਪਰਿਵਾਰ 9 ਸਾਲਾਂ ਤੱਕ ਜਲੰਧਰ ਲੋਕ ਸਭਾ ਸੀਟ 'ਤੇ ਕਾਬਜ਼ ਰਿਹਾ। ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਕਾਂਗਰਸ ਨੇ ਉਪ ਚੋਣ ਵਿੱਚ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਸੀ। ਜਿਸ ਨੂੰ ਰਿੰਕੂ ਨੇ ਹਰਾਇਆ ਸੀ ਜੋ ਕਾਂਗਰਸ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਿਆ ਸੀ।


ਸੂਤਰਾਂ ਮੁਤਾਬਕ, ਇਨ੍ਹਾਂ ਸਾਰੇ ਸਮੀਕਰਨਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਇਸ ਸਬੰਧੀ ਰਿਪੋਰਟ ਹਾਈਕਮਾਂਡ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਲਈ ਚੰਨੀ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਇਸ ਤੋਂ ਚੌਧਰੀ ਪਰਿਵਾਰ ਕਾਫੀ ਨਾਰਾਜ਼ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।