Punjab Result: ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ 1 ਲੱਖ 75 ਹਜ਼ਾਰ 993 ਵੋਟਾਂ ਨਾਲ ਜੇਤੂ ਰਹੇ ਹਨ। ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਦੂਜੇ ਨੰਬਰ ਉੱਤੇ ਰਹੇ ਹਨ। ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ ਪਈਆਂ ਹਨ ਜਦੋਂ ਕਿ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ ਹਨ


ਪੰਜਾਬ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੇ 2007 ਵਿੱਚ ਕਾਂਗਰਸ ਦੀ ਟਿਕਟ ਨਾ ਮਿਲਣ ’ਤੇ ਚਮਕੌਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਪਾਰਟੀ ਦੇ ਅਧਿਕਾਰਤ ਉਮੀਦਵਾਰ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ 2010 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮੁੜ ਕਾਂਗਰਸ ਵਿੱਚ ਲਿਆਂਦਾ।


2012 'ਚ ਯੂਥ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ 'ਤੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਨੇੜਤਾ ਵਧ ਗਈ, ਜਿਸ ਤੋਂ ਬਾਅਦ ਉਹ ਲਗਾਤਾਰ ਕਾਂਗਰਸ 'ਚ ਬਣੇ ਰਹੇ। 2012 ਵਿੱਚ ਪਾਰਟੀ ਨੇ ਉਨ੍ਹਾਂ ਨੂੰ ਮੁੜ ਚਮਕੌਰ ਸਾਹਿਬ ਤੋਂ ਕਾਂਗਰਸ ਦਾ ਉਮੀਦਵਾਰ ਬਣਾਇਆ। ਚੰਨੀ ਨੇ 2017 ਦੀਆਂ ਚੋਣਾਂ ਵਿੱਚ ਆਪਣੇ ਨੇੜਲੇ ਵਿਰੋਧੀ ਨੂੰ ਹਰਾ ਕੇ ਆਪਣਾ ਦਾਅਵਾ ਪੇਸ਼ ਕੀਤਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ 2017 ਵਿੱਚ ਮੁੜ ਚਮਕੌਰ ਸਾਹਿਬ ਦੀ ਜ਼ਿੰਮੇਵਾਰੀ ਸੌਂਪੀ ਸੀ। ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ।


ਦੱਸ ਦਈਏ ਕਿ ਚੰਨੀ ਨੇ ਆਪਣਾ ਸਿਆਸੀ ਸਫਰ ਖਰੜ ਨਗਰ ਕੌਂਸਲ ਦੇ ਕੌਂਸਲਰ ਦੀ ਚੋਣ ਲੜ ਕੇ ਸ਼ੁਰੂ ਕੀਤਾ ਸੀ। ਉਨ੍ਹਾਂ ਤਿੰਨ ਵਾਰ ਕੌਂਸਲਰ ਦੀ ਚੋਣ ਲੜੀ ਅਤੇ ਜਿੱਤੇ। ਇੱਕ ਵਾਰ ਉਹ ਖਰੜ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।