(Source: ECI/ABP News/ABP Majha)
Jalandhar News: CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਰੀ 70 ਹਜ਼ਾਰ ਦੀ ਠੱਗੀ, ਸ਼ੱਕ ਹੋਇਆ ਤਾਂ ਇੰਝ ਆਏ ਕਾਬੂ
ਗਗਨ ਖੰਨਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਗੈਸਟ ਹਾਊਸ ਵਿੱਚ ਆਪਣੇ ਸਾਥੀਆਂ ਨਾਲ ਤਾਂਸ਼ ਖੇਡ ਰਿਹਾ ਸੀ ਤਾਂ ਉਸ ਦੌਰਾਨ ਦੋ ਵਿਅਕਤੀ ਉੱਥੇ ਆਏ ਅਤੇ ਵੀਡੀਓ ਬਣਾ ਲਈ ਅਤੇ ਧਮਕੀਆਂ ਦੇਣ ਲੱਗੇ ਕਿ ਉਹ ਸੀ.ਆਈ.ਏ ਸਟਾਫ ਦੇ ਮੁਲਾਜ਼ਮ ਹਨ।
Jalandhar News: ਜਲੰਧਰ ਦੀ ਪੁਲਿਸ ਨੇ ਜਾਅਲੀ ਸੀ.ਆਈ.ਏ ਸਟਾਫ਼ ਬਣ ਕੇ 70,000 ਰੁਪਏ ਦੀ ਠੱਗੀ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਦੋਂ ਕਿ ਇਨ੍ਹਾਂ ਦੇ 4 ਸਾਥੀ ਅਜੇ ਫ਼ਰਾਰ ਹਨ ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ।
ਪੀੜਤ ਨੇ ਸੁਣਾਈ ਹੱਡਬੀਤੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਉੱਤਰੀ ਦਮਨਬੀਰ ਸਿੰਘ ਨੇ ਦੱਸਿਆ ਕਿ ਦੋ ਮੁਲਜ਼ਮ ਅਰੋੜਾ ਪੁੱਤਰ ਹਰੀਸ਼ ਕੁਮਾਰ ਤੇ ਅੰਸ਼ੂ ਵਰਮਾ ਪੁੱਤਰ ਦੀਪਕ ਵਰਮਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 5000 ਰੁਪਏ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 3 ਮਾਰਚ 2023 ਨੂੰ ਗਗਨ ਖੰਨਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਗੈਸਟ ਹਾਊਸ ਵਿੱਚ ਆਪਣੇ ਸਾਥੀਆਂ ਨਾਲ ਤਾਂਸ਼ ਖੇਡ ਰਿਹਾ ਸੀ ਤਾਂ ਉਸ ਦੌਰਾਨ ਦੋ ਵਿਅਕਤੀ ਉੱਥੇ ਆਏ ਅਤੇ ਵੀਡੀਓ ਬਣਾ ਲਈ ਅਤੇ ਧਮਕੀਆਂ ਦੇਣ ਲੱਗੇ ਕਿ ਉਹ ਸੀ.ਆਈ.ਏ ਸਟਾਫ ਦੇ ਮੁਲਾਜ਼ਮ ਹਨ। ਦੋਵੇਂ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਅਤੇ ਉਨ੍ਹਾਂ ਦੀ ਜੇਬ ਵਿੱਚੋਂ 70 ਹਜ਼ਾਰ ਰੁਪਏ ਕੱਢ ਲਏ ਅਤੇ ਉੱਥੋਂ ਚਲੇ ਗਏ। ਜਦੋਂ ਉਨ੍ਹਾਂ ਨੇ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਜਾਅਲੀ ਮੁਲਾਜ਼ਮ ਬਣ ਕੇ ਉਨ੍ਹਾਂ ਨਾਲ ਠੱਗੀ ਮਾਰ ਗਏ ਹਨ।
2 ਗ੍ਰਿਫ਼ਤਾਰ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ
ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਅਤੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 5000 ਰੁਪਏ ਬਰਾਮਦ ਕੀਤੇ। ਜਦਕਿ ਚਾਰ ਮੁਲਜ਼ਮ ਹਿਤੇਸ਼ ਪੁੱਤਰ ਪ੍ਰਦੀਪ ਕੁਮਾਰ ਵਾਸੀ ਦਿਓਲ ਨਗਰ, ਜੈ ਤ੍ਰੇਹਨ ਪੁੱਤਰ ਸੋਨੂੰ ਤ੍ਰੇਹਨ ਵਾਸੀ ਬੀਐੱਸਐੱਫ ਕਲੋਨੀ, ਪੰਕਜ ਵਾਸੀ ਜਲੰਧਰ, ਕਾਲੀ ਛੋਟਾ ਪੁੱਤਰ ਰਾਜਕੁਮਾਰ ਵਾਸੀ ਰਈਆ ਮੁਹੱਲਾ ਜਲੰਧਰ ਦੀ ਗ੍ਰਿਫ਼ਤਾਰੀ ਬਾਕੀ ਹੈ, ਜਿਨ੍ਹਾਂ ਦੀ ਭਾਲ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।