ਪੜਚੋਲ ਕਰੋ

Raid: ਸਰਕਾਰੀ ਬੱਸਾਂ 'ਚ ਟਰਾਂਸਪੋਰਟ ਮੰਤਰੀ ਦੀ ਰੇਡ, 56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ 

Checked 56 buses - ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ, ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ 'ਤੇ ਕੀਤੀ ਚੈਕਿੰਗ, 56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ

ਚੰਡੀਗੜ੍ਹ : -  ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ 'ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ਵਿੱਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ 'ਤੇ ਚੱਲ ਰਹੀਆਂ ਸਨ।

ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਅਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ 'ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ 'ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐਨ.ਐਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂ.ਪੀ-31ਟੀ 3737 ਵਿੱਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀ.ਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ।

ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈਸ ਅਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਅਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਅਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਅਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ 'ਤੇ ਹੀ ਜ਼ਬਤ ਕੀਤੀਆਂ ਗਈਆਂ।

ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀ.ਬੀ-08-ਈ.ਸੀ 4529 ਅਤੇ ਪੀ.ਬੀ-65-ਏ.ਟੀ 0543) ਨੂੰ ਅਣ-ਨਿਰਧਾਰਿਤ ਰੂਟ 'ਤੇ ਚਲਦਾ ਪਾਇਆ। ਇਹ ਬੱਸਾਂ ਪੁਲ ਦੇ ਹੇਠਾਂ ਤੋਂ ਜਾਣ ਦੀ ਬਜਾਏ ਪੁਲ ਉਪਰੋਂ ਲੰਘ ਰਹੀਆਂ ਸਨ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ 'ਤੇ ਚੱਲਣ ਲਈ ਚਲਾਨ ਕੀਤੇ ਗਏ।

ਸਵਾਰੀਆਂ ਅਤੇ ਹੋਰ ਰਾਹਗੀਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਨਾ ਪਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਢੁਕਵੇਂ ਦਸਤਾਵੇਜ਼ਾਂ ਅਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਅਤੇ ਇਨ੍ਹਾਂ ਨੂੰ ਜ਼ਬਤ ਕਰਨ।

ਭੁੱਲਰ ਨੇ ਸੂਬੇ ਦੀਆਂ ਸੜਕਾਂ 'ਤੇ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਨਿਯਮਾਂ ਨੂੰ ਲਾਗੂ ਕਰਨਾ ਲਾਜ਼ਮੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
Embed widget