Jalandhar bypoll : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ 'ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ 'ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ।


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਵਕ ਢੰਗ ਨਾਲ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ‘ਤੇ ਕੇਂਦਰਤ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੱਧ ਤੋਂ ਵੱਧ ਵੋਟਰਾਂ ਨੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।


ਇਹ ਵੀ ਪੜ੍ਹੋ : ਕਾਂਗਰਸੀ ਐਮਐਲਏ ਨੇ ਆਪ ਵਿਧਾਇਕ ਨੂੰ ਘੇਰਿਆ, ਕਮਰੇ 'ਚ ਕੀਤਾ ਬੰਦ, ਪੁਲਿਸ ਨੇ ਆ ਕੇ ਛੁਡਵਾਇਆ

ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ 'ਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਜ਼ਿਮਨੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨ ਲਈ ਸਾਰੇ ਪੋਲਿੰਗ ਕਰਮਚਾਰੀਆਂ, ਸੁਰੱਖਿਆ ਕਰਮੀਆਂ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।


ਇਹ ਵੀ ਪੜ੍ਹੋ : ਪੁਲਵਾਮਾ ਮਸਜਿਦ 'ਚ ਲੱਗੀ ਅੱਗ, ਸੜਨ ਤੋਂ ਬਚੇ 300 ਤੋਂ ਵੱਧ ਬੱਚੇ, ਮਾਮਲੇ ਦੀ ਜਾਂਚ ਸ਼ੁਰੂ

ਉਨ੍ਹਾਂ ਨੇ ਬੂਥ ਲੈਵਲ ਅਫਸਰਾਂ (ਬੀ.ਐਲ.ਓ.), ਲੋਕ ਨਿਰਮਾਣ ਵਿਭਾਗ ਦੇ ਕੋਆਰਡੀਨੇਟਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਪਿੰਡ ਦੇ ਚੌਕੀਦਾਰਾਂ ਦਾ ਵੀ ਚੋਣ ਪ੍ਰਕਿਰਿਆ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ।


ਦੱਸ ਦੇਈਏ ਕਿ ਕਾਂਗਰਸ ਦੇ ਜੇਤੂ ਸੰਸਦ ਮੈਂਬਰ ਸੰਤੋਖ ਸਿੰਘ ਦੀ ਜਨਵਰੀ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਕਾਰਨ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਹਨ ,ਜਦਕਿ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਹਲਕੇ ਵਿੱਚ ਕੁੱਲ 16,21,800 ਵੋਟਰ ਹਨ, ਜਿਨ੍ਹਾਂ ਵਿੱਚ 8,44,904 ਪੁਰਸ਼ ਅਤੇ 7,76,855 ਔਰਤਾਂ ਅਤੇ 41 ਟਰਾਂਸਜੈਂਡਰ ਹਨ।   


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।