ਪੜਚੋਲ ਕਰੋ

Lok Sabha Elections: ਮੁੱਖ ਮੰਤਰੀ ਭਗਵੰਤ ਮਾਨ ਨੇ ਜੂਠਾ ਪਾਣੀ ਪੱਗ 'ਤੇ ਪਾ ਕੇ ਪੱਗ ਦੀ ਬੇਅਦਬੀ ਕੀਤੀ: ਚੰਨੀ

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਤੋਂ ਪਹਿਲਾ ਪੁੱਡਾ ਗਰਾਉਂਡ ਵਿੱਚ ਕਾਂਗਰਸ ਪਾਰਟੀ ਵੱਲੋਂ...

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਤੋਂ ਪਹਿਲਾ ਪੁੱਡਾ ਗਰਾਉਂਡ ਵਿੱਚ ਕਾਂਗਰਸ ਪਾਰਟੀ ਵੱਲੋਂ ਇੱਕ ਵੱਡੀ ਰੈਲੀ ਕੀਤੀ ਗਈ ਜਿਸ ਦੌਰਾਨ ਹਜਾਰਾ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਤੇ ਇਨਾਂ ਠਾਂਠਾ ਮਾਰਦੇ ਹਜਾਰਾ ਲੋਕਾਂ ਦੇ ਇਕੱਠ ਨੇ ਚਰਨਜੀਤ ਸਿੰਘ ਚੰਨੀ ਦੀ ਵੱਡੀ ਜਿੱਤ ਦੇ ਸੰਕੇਤ ਦੇ ਦਿੱਤੇ।ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਭਗਵਾਨ ਪਰਸ਼ੂਰਾਮ ਜੀ ਦੇ ਮੰਦਿਰ ਅਤੇ ਗੁਰਦੁਆਰਾ ਮਾਡਲ ਟਾਊਨ ਵਿਖੇ ਨਤਮਸਤਕ
ਹੋਏ।ਇਸ ਦੌਰਾਨ ਪੰਜਾਬ ਵਿਧਾਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਚੋਧਰੀ ਵੀ ਵਿਸ਼ੇਸ਼ ਤੋਰ ਤੇ ਪਹੁੰਚੇ।ਜਦ ਕਿ ਵਿਧਾਇਕ ਰਾਣਾ ਗੁਰਜੀਤ ਸਿੰਘ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ,ਪ੍ਰਗਟ ਸਿੰਘ,ਸੁਖਵਿੰਦਰ ਸਿੰਘ
ਕੋਟਲੀ,ਬਾਵਾ ਹੈਨਰੀ,ਸਾਬਕਾ ਮੰਤਰੀ ਅਵਤਾਰ ਹੈਨਰੀ,ਸਾਬਕਾ ਵਿਧਾਇਕ ਰਜਿੰਦਰ ਸਿੰਘ ਬੇਰੀ,ਡਾ.ਨਵਜੋਤ ਦਾਹੀਆ ਅਤੇ ਸੇਵਾ ਮੁਕਤ ਐਐਪੀ ਰਜਿੰਦਰ ਸਿੰਘ ਵੱਡੇ ਕਾਫਲਿਆਂ ਦੇ ਨਾਲ ਇਸ ਰੈਲੀ ਵਿੱਚ ਪੁੱਜੇ।ਇਸ ਤੋਂ ਬਾਅਦ ਲੋਕਾਂ ਦੇ ਇੱਕ ਵੱਡੇ ਕਾਫਲੇ ਦੇ ਨਾਲ ਚਰਨਜੀਤ ਸਿੰਘ ਚੰਨੀ ਨਾਮਜਦਗੀ ਪੱਤਰ ਦਾਖਲ ਕਰਨ ਦੇ ਪੱੁਜੇ।ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਟੇਜ ਤੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦਾ ਹੋਕਾ ਦਿੱਤਾ।

ਚੰਨੀ ਨੇ ਕਿਹਾ ਕਿ ਅੱਜ ਦੇਸ਼ ਦੇ ਸੰਵਿਧਾਨ ਅਤੇ ਪੰਜਾਬ ਦੀ ਹੋਂਦ ਨੂੰ ਭਾਜਪਾ ਤੋਂ ਖਤਰਾ ਹੈ ਤੇ ਸਾਡਾ ਸਵਿਧਾਨ ਬਦਲਣ ਦੀਆ ਕੋਝੀਆਂ ਸਾਜਿਸ਼ਾਂ ਚੱਲ ਰਹੀਆ ਹਨ।ਉਨਾਂ ਕਿਹਾ ਕਿ ਜੇਕਰ ਭਾਜਪਾ ਦੁਬਾਰਾ ਸੱਤਾ ਤੇ ਕਾਬਜ ਹੁੰਦੀ ਹੈ ਤਾਂ ਇਹ ਸੰਵਿਧਾਨ ਨੂੰ ਬਦਲੇਗੀ ਤੇ ਭਾਜਪਾ ਸੰਵਿਧਾਨ ਬਦਲਕੇ ਬਾਬਾ ਭੀਮ ਰਾਉ ਅੰਬੇਦਗਰ ਜੀ ਦੇ ਨਾਮ ਅਤੇ ਉਨਾਂ ਦੀ ਸੋਚ ਖਤਮ ਕਰਨਾ ਚਾਹੁੰਦੀ ਹੈ ਪਰ ਅਸੀ ਇਹ ਹੋਣ ਨਹੀਂ ਦੇਣਾ ਜਿਸ ਕਰਕੇ ਭਾਜਪਾ ਨੂੰ ਕੇਂਦਰ ਵਿੱਚ ਸੱਤਾ ਤੇ ਕਾਬਜ ਹੋਣ ਤੋਂ ਰੋਕਣਾ ਬਹੁਤ ਜਰੂਰੀ ਤੇ ਇਨਾਂ ਦੇ ਮਨਸੂਬੇ ਕਾਮਿਯਾਬ ਨਹੀਂ ਹੋਣ ਦਿੱਤੇ ਜਾਣਗੇ।ਉਨਾਂ ਕਿਹਾ ਕਿ ਭਾਜਪਾ ਨੂੰ ਵੋਟ ਪਾਉਣਾ ਆਪਣੇ ਬੱਚਿਆਂ ਨੂੰ ਜਹਿਰ ਦੇਣ ਦੇ ਬਰਾਬਰ ਹੈ।ਚੰਨੀ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਨੇ ਰਿੰਕੂ ਨੂੰ ਵਿਕਾਸ ਦਾ ਪਾਸਵਰਡ ਦਿੱਤਾ ਸੀ ਪਰ 10 ਮਹੀਨੇ ਵਿੱਚ ਰਿੰਕੂ ਨੇ ਜਲੰਧਰ ਦਾ ਕੁੱਝ ਸਵਾਰਿਆ ਤਾਂ ਨਹੀਂ ਉਲਟਾ ਭਗਵੰਤ ਮਾਨ ਦਾ ਪਾਸਵਰਡ ਲੈ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ। ਉਨਾਂ ਕਿਹਾ ਕਿ ਇਨਾਂ ਦਲ ਬਦਲੂ ਲੀਡਰਾਂ ਦਾ ਕੋਈ ਸ਼ਟੈਂਡ ਨਹੀ ਹੈ।

ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਜੂਠਾ ਪਾਣੀ ਪੱਗ ਤੇ ਪਾ ਕੇ ਪੱਗ ਦੀ ਬੇਅਦਬੀ ਕੀਤੀ ਹੈ।ਚੰਨੀ ਨੇ ਕਿਹਾ ਕਿ ਅੇਨ.ਆਰ.ਆਈ ਭਰਾਵਾਂ ਨੇ ਦੁਆਬੇ ਦੀ  ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ ਤੇ ੳੇੁਨਾਂ ਨੂੰ ਪੰਜਾਬ ਵਿੱਚ ਰੈੱਡ ਕਾਰਪੇਟ ਮਿਲੇਗਾ ਜਦ ਕਿ ਉਨਾਂ ਨਾਲ ਕਿਸੇ ਕਿਸਮ ਦਾ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਅੱਜ ਹਰ ਮੁਲਾਜਮ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਲਈ ਤਿਆਰ ਬੇਠਾ ਹੈੇ। ਚੰਨੀ ਨੇ ਕਿਹਾ ਕਿ ਇਥੋਂ ਦੇ ਲੀਡਰ ਦੜਾ ਸੱਟਾ ਤੇ ਲਾਟਰੀ ਕਾਰੋਬਾਰ ਚਲਾ ਰਹੇ ਹਨ ਤੇ ਨਸ਼ੇ ਦੀ ਸਪਲਾਈ ਵਿੱਚ ਵੀ ਇਨਾਂ ਦੀ ਹੀ ਸ੍ਰਪਸਤੀ ਹੈ। ਉਨਾਂ ਕਿਹਾ ਕਿ ਜਦੋਂ ਉਨਾਂ ਜਲੰਧਰ ਵਿੱਚ ਆ ਕੇ ਨਸ਼ੇ ਦਾ ਰੋਲਾ ਪਾਇਆ ਤਾਂ ਉਸ ਤੋਂ ਬਾਅਦ ਪੁਲਿਸ ਨੇ ਨਸ਼ੇ ਦੇ ਤਸਕਰਾਂ ਨੂੰ ਪਕੜਨਾ ਸ਼ੁਰੂ ਕੀਤਾ ਤੇ ਸੱਚ ਸਾਹਮਣੇ ਆਇਆ ਕਿ ਫੜੇ ਗਏ ਤਸਕਰਾਂ ਦੇ ਸਬੰਧ ਆਮ ਆਦਮੀ ਪਾਰਟੀ ਤੇ ਭਾਜਪਾ ਦੇ ਇਨਾਂ ਲੀਡਰਾਂ ਨਾਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget