Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Jalandhar News: ਜਲੰਧਰ ਵਿੱਚ ਪਾਸਟਰ ਅੰਕੁਰ ਨਰੂਲਾ ਦੇ ਖਿਲਾਫ ਤੇਜਸਵੀ ਮਿਨਹਾਸ ਅਤੇ ਭਾਨਾ ਸਿੱਧੂ ਦੇ ਵਿਰੋਧ ਤੋਂ ਬਾਅਦ, ਈਸਾਈ ਭਾਈਚਾਰੇ ਨੇ 10 ਦਸੰਬਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ...

Jalandhar News: ਜਲੰਧਰ ਵਿੱਚ ਪਾਸਟਰ ਅੰਕੁਰ ਨਰੂਲਾ ਦੇ ਖਿਲਾਫ ਤੇਜਸਵੀ ਮਿਨਹਾਸ ਅਤੇ ਭਾਨਾ ਸਿੱਧੂ ਦੇ ਵਿਰੋਧ ਤੋਂ ਬਾਅਦ, ਈਸਾਈ ਭਾਈਚਾਰੇ ਨੇ 10 ਦਸੰਬਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ, ਭਾਈਚਾਰੇ ਵੱਲੋਂ ਤਿੰਨ ਪੁਤਲੇ ਲਿਆਂਦੇ ਗਏ ਸੀ।
ਇਸ ਪੂਰੇ ਮਾਮਲੇ ਵਿੱਚ ਈਸਾਈ ਭਾਈਚਾਰੇ ਵੱਲੋਂ ਭਾਨਾ ਸਿੱਧੂ, ਤੇਜਸਵੀ ਮਿਨਹਾਸ ਅਤੇ ਇੱਕ ਹੋਰ ਔਰਤ ਦੇ ਪੁਤਲੇ ਸਾੜੇ ਗਏ। ਹੈਰਾਨੀ ਦੀ ਗੱਲ ਹੈ ਕਿ ਜਿਸ ਔਰਤ ਦੀ ਤਸਵੀਰ ਤੀਜੇ ਪੁਤਲੇ 'ਤੇ ਲਗਾਈ ਗਈ ਸੀ, ਉਹ ਕਿਸੇ ਵਿਵਾਦਪੂਰਨ ਸ਼ਖਸੀਅਤ ਦੀ ਨਹੀਂ ਸਗੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਸੀ।
ਪ੍ਰਸ਼ੰਸਕਾਂ ਨੇ ਜਤਾਇਆ ਰੋਸ
ਇਸ ਘਟਨਾ ਨੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿੱਚ ਵਿਆਪਕ ਰੋਸ ਪੈਦਾ ਕਰ ਦਿੱਤਾ, ਜਿਨ੍ਹਾਂ ਨੇ ਦੋਸ਼ ਲਗਾਇਆ ਕਿ ਮਾਤਾ ਚਰਨ ਕੌਰ ਨੂੰ ਬਿਨਾਂ ਕਿਸੇ ਕਾਰਨ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਹਾਲਾਂਕਿ ਉਨ੍ਹਾਂ ਦਾ ਇਸ ਪੂਰੇ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਇਸ ਵਿਵਾਦ ਦੇ ਵਿਚਕਾਰ, ਕੁਝ ਲੋਕਾਂ ਨੇ ਦਾਅਵਾ ਕੀਤਾ ਕਿ ਉਹ ਦਾ ਇਰਾਦਾ ਭਾਨਾ ਸਿੱਧੂ ਦੀ ਮਾਂ ਦਾ ਪੁਤਲਾ ਲਿਆਉਣ ਦਾ ਸੀ, ਪਰ ਗਲਤੀ ਨਾਲ ਚਰਨ ਕੌਰ ਦੀ ਤਸਵੀਰ ਵਾਲਾ ਪੁਤਲਾ ਮਿਲ ਗਿਆ। ਹੁਣ ਤੱਕ, ਇਸ ਵਿਵਾਦ 'ਤੇ ਈਸਾਈ ਭਾਈਚਾਰੇ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















