Jalandhar News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਜਲੰਧਰ ਦੇ ਦੌਰੇ ਵਧ ਗਏ ਹਨ। ਪਿਛਲੇ ਦੋ ਹਫ਼ਤਿਆਂ ਵਿੱਚ ਹੀ ਉਨ੍ਹਾਂ ਦਾ ਜਲੰਧਰ ਵਿੱਚ ਇਹ ਸੱਤਵਾਂ-ਅੱਠਵਾਂ ਦੌਰਾ ਹੈ। ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲੌਰ ਵਿੱਚ ਸਸਤੀ ਰੇਤ ਲਈ ਇੱਕ ਟੋਆ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਅੱਜ ਮਹਾਸ਼ਿਵਰਾਤਰੀ ਮੌਕੇ ਮੁੱਖ ਮੰਤਰੀ ਜਲੰਧਰ ਸ਼ਹਿਰ ਦੇ ਮੰਦਰਾਂ ਵਿੱਚ ਮੱਥਾ ਟੇਕਣ ਲਈ ਆ ਰਹੇ ਹਨ।


ਮਹਾਸ਼ਿਵਰਾਤਰੀ ਦੇ ਮੌਕੇ 'ਤੇ ਮੁੱਖ ਮੰਤਰੀ ਜਲੰਧਰ ਸ਼ਹਿਰ 'ਚ ਦੋ ਮੰਦਰਾਂ 'ਚ ਮੱਥਾ ਟੇਕਣ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਸਭ ਤੋਂ ਪਹਿਲਾਂ ਮਹਾਲਕਸ਼ਮੀ ਮੰਦਰ 'ਚ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਦੁਪਹਿਰ ਨੂੰ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਜਾਣਗੇ ਅਤੇ ਪੂਜਾ ਕਰਨਗੇ।


ਜਲੰਧਰ ਵਿੱਚ ਸਿਆਸੀ ਸਰਗਰਮੀਆਂ ਤੇਜ਼ 


ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਦੇਹਾਂਤ ਹੋ ਗਿਆ। ਉਸ ਤੋਂ ਬਾਅਦ ਹੁਣ ਜਲੰਧਰ ਲੋਕ ਸਭਾ ਸੀਟ ਖਾਲੀ ਹੋ ਗਈ ਹੈ। ਇਸ ਖਾਲੀ ਹੋਈ ਸੀਟ 'ਤੇ ਜਲਦੀ ਹੀ ਉਪ ਚੋਣ ਦਾ ਐਲਾਨ ਹੋਣ ਜਾ ਰਹੀਆਂ ਹਨ। ਪਹਿਲਾਂ ਹੀ ਜਲੰਧਰ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਲੋਕ ਸਭਾ ਉਪ ਚੋਣਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਦੇ ਇਨ੍ਹਾਂ ਦੌਰਿਆਂ ਨੂੰ ਲੋਕ ਦੇਖ ਰਹੇ ਹਨ।


ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਲਗਾਤਾਰ ਕਰ ਰਹੇ ਹਨ ਜਲੰਧਰ ਦਾ ਦੌਰਾ
 
ਲੋਕ ਸਭਾ ਜ਼ਿਮਨੀ ਚੋਣ ਲਈ ਜਲੰਧਰ 'ਚ ਆਪਣਾ ਸੰਸਦ ਮੈਂਬਰ ਹਾਰਨ ਤੋਂ ਬਾਅਦ ਭਾਵੇਂ ਕਾਂਗਰਸ ਪਾਰਟੀ ਇੰਨੀ ਸਰਗਰਮ ਨਹੀਂ ਹੈ ਪਰ ਭਾਜਪਾ ਨੇ ਵੀ ਜਲੰਧਰ 'ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਸੂਬਾ ਲੀਡਰਸ਼ਿਪ ਤੋਂ ਲੈ ਕੇ ਕੇਂਦਰੀ ਲੀਡਰਸ਼ਿਪ ਤੱਕ ਆਪਣੇ ਵਰਕਰਾਂ ਨੂੰ ਜਥੇਬੰਦ ਕਰਨ ਲਈ ਦੌਰੇ ਤੇ ਮੀਟਿੰਗਾਂ ਕਰਨ ਲੱਗ ਪਏ ਹਨ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਲਗਾਤਾਰ ਜਲੰਧਰ ਦਾ ਦੌਰਾ ਕਰ ਰਹੇ ਹਨ। ਹਾਲ ਹੀ 'ਚ ਕੇਂਦਰੀ ਮੰਤਰੀ ਅਰਜੁਨ ਮੇਘਵਾਲ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ