Punjab News: ਜਲੰਧਰ ਵਿੱਚ ਸੀਐਮ ਸਰਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਰਲਟਨ ਪਾਰਕ ਪਹੁੰਚੇ ਅਤੇ ਸੂਬੇ ਨੂੰ ਇੱਕ ਨਵੇਂ ਸਪੋਰਟਸ ਹੱਬ ਦੇ ਰੂਪ ਵਿੱਚ ਤੋਹਫ਼ਾ ਦਿੱਤਾ। ਸੀਐਮ ਭਗਵੰਤ ਮਾਨ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਮ 5 ਵਜੇ ਦੇ ਕਰੀਬ ਬਰਲਟਨ ਪਾਰਕ ਪਹੁੰਚੇ।
ਉਨ੍ਹਾਂ ਨੇ 77.77 ਕਰੋੜ ਰੁਪਏ ਦੇ ਉਕਤ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਪ੍ਰੋਗਰਾਮ ਵਿੱਚ ਪੰਜਾਬ ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸੰਤ ਸੀਚੇਵਾਲ ਅਤੇ ਐਲਪੀਯੂ ਦੇ ਚਾਂਸਲਰ ਅਸ਼ੋਕ ਮਿੱਤਲ, ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਰਵਜੋਤ ਸਿੰਘ ਅਤੇ ਹੋਰ ਆਗੂ ਮੌਜੂਦ ਸਨ।
ਤੁਹਾਨੂੰ ਦੱਸ ਦਈਏ ਕਿ ਪ੍ਰੋਗਰਾਮ ਤੋਂ ਪਹਿਲਾਂ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਲੈਦਰ ਕੰਪਲੈਕਸ ਪਹੁੰਚੇ ਅਤੇ ਇੱਕ ਫੈਕਟਰੀ ਤੋਂ ਇੰਗਲੈਂਡ ਭੇਜੇ ਜਾ ਰਹੇ ਰਗਬੀ ਗੇਂਦਾਂ ਵਾਲੇ ਟਰੱਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕੇਜਰੀਵਾਲ ਨੇ ਕਿਹਾ - ਇਹ ਗੇਂਦਾਂ ਇੰਗਲੈਂਡ ਵਿੱਚ ਅੰਤਰਰਾਸ਼ਟਰੀ ਰਗਬੀ ਮੈਚ ਦੌਰਾਨ ਵਰਤੀਆਂ ਜਾਣੀਆਂ ਹਨ।
ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਹੋਇਆਂ ਕਿਹਾ ਕਿ ਅੰਮ੍ਰਿਤਸਰ ਵਿਚ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਖੇਡਾਂ ਵਿਚ ਪੰਜਾਬ ਨੂੰ ਨੰਬਰ ਵਨ ਬਣਾਵਾਂਗੇ। ਆਉਣ ਵਾਲੇ ਦਿਨਾਂ ਜਲੰਧਰ ਦੇ ਬਰਲਟਨ ਪਾਰਕ ਕ੍ਰਿਕਟ ਸਮੇਤ ਹੋਰ ਕਈ ਮੈਚ ਵੇਖਣ ਨੂੰ ਮਿਲਣਗੇ। ਸੀਐਮ ਭਗਵੰਤ ਮਾਨ ਨੇ ਕਿਹਾ- ਅਸੀਂ ਬਰਲਟਨ ਪਾਰਕ ਦਾ ਨਾਮ ਵੀ ਬਦਲ ਦੇਵਾਂਗੇ।
ਇਸ ਬਾਰੇ ਸੀਐਮ ਮਾਨ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਦੱਸਿਆ ਕਿ ਬਰਲਟਨ ਪਾਰਕ ਦਾ ਨਾਮ ਕਿਸੇ ਮਹਾਨ ਖਿਡਾਰੀ ਦੇ ਨਾਮ 'ਤੇ ਰੱਖਿਆ ਜਾਵੇਗਾ। ਜਲਦੀ ਹੀ ਅਸੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਇੱਕ ਅੰਤਰਰਾਸ਼ਟਰੀ ਸਟੇਡੀਅਮ ਬਣਾਉਣ ਜਾ ਰਹੇ ਹਾਂ। ਇੱਕ ਜਲੰਧਰ ਵਿੱਚ, ਇੱਕ ਮੁੱਲਾਪੁਰ, ਮੋਹਾਲੀ ਵਿੱਚ ਹੋਵੇਗਾ। ਇਸ ਤਰ੍ਹਾਂ ਪੰਜਾਬ ਵਿੱਚ ਤਿੰਨ ਕ੍ਰਿਕਟ ਸਟੇਡੀਅਮ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।