Jalandhar - ਬਲਾਚੌਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਬੱਲੋਵਾਲ ਸੌਖੜੀ ਵਿਖੇ 8 ਸਤੰਬਰ ਨੂੰ ਹੋਣ ਵਾਲੇ ਕਿਸਾਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਕਿਸਾਨ ਮੇਲੇ ਵਿੱਚ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿਨਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਸਮਾਗਮ ਲਈ ਸ਼ਾਮਿਆਨੇ, ਸਟੇਜ, ਵੱਖ-ਵੱਖ ਗੈਲਰੀਆਂ, ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਹੈਲੀਪੈਡ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਪਬਲਿਕ ਐਡਰੈੱਸ ਸਿਸਟਮ, ਫਾਇਰ ਟੈਂਡਰ, ਰਿਕਵਰੀ ਵੈਨਾਂ, ਰਿਫਰੈਸ਼ਮੈਂਟ, ਮੈਡੀਕਲ ਸਹਾਇਤਾ ਆਦਿ ਲਈ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਐਸ. ਡੀ. ਐਮ ਬਿਕਰਮਜੀਤ ਸਿੰਘ ਤੋਂ ਇਲਾਵਾ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ