Jalandhar News: ਜਲੰਧਰ ਜਾਣਗੇ ਮੁੱਖ ਮੰਤਰੀ, ਵੱਡੀ ਜਿੱਤ ਲਈ ਲੋਕਾਂ ਦਾ ਕਰਨਗੇ ਧੰਨਵਾਦ ਤੇ...
Jalandhar News: ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚਣਗੇ ਅਤੇ ਜ਼ਿਮਨੀ ਚੋਣਾਂ ਵਿੱਚ ਵੱਡੀ ਜਿੱਤ ਤੋਂ ਬਾਅਦ ਲੋਕਾਂ ਦਾ ਧੰਨਵਾਦ ਕਰਨਗੇ।
Jalandhar News: ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚਣਗੇ ਅਤੇ ਜ਼ਿਮਨੀ ਚੋਣਾਂ ਵਿੱਚ ਵੱਡੀ ਜਿੱਤ ਤੋਂ ਬਾਅਦ ਲੋਕਾਂ ਦਾ ਧੰਨਵਾਦ ਕਰਨਗੇ। ਇਸ ਦੇ ਨਾਲ ਹੀ ਵਲੰਟੀਅਰਾਂ, ਅਹੁਦੇਦਾਰਾਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੇ ਵੱਡੀ ਜਿੱਤ ਦਰਜ ਕੀਤੀ ਹੈ। ਮਹਿੰਦਰ ਭਗਤ 37325 ਵੋਟਾਂ ਨਾਲ ਚੋਣ ਜਿੱਤ ਗਏ। ਇਸ ਦੇ ਨਾਲ ਹੀ ਕਾਂਗਰਸ ਦੀ ਸੁਰਿੰਦਰ ਕੌਰ ਨੂੰ 16757, ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ, ਅਕਾਲੀ ਦਲ ਦੀ ਸੁਰਜੀਤ ਕੌਰ ਨੂੰ 1242 ਅਤੇ ਬਸਪਾ ਦੇ ਬਿੰਦਰ ਕੁਮਾਰ ਨੂੰ 734 ਵੋਟਾਂ ਮਿਲੀਆਂ।
ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਦਿੱਤੀਆਂ ਸੀ ਵਧਾਈਆਂ
ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਜਿੱਤ ਮੌਕੇ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਤੋਂ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ…
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ... ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ...ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ…
— Bhagwant Mann (@BhagwantMann) July 13, 2024
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਣੇ ਜਲੰਧਰ ਵਿੱਚ ਡੇਰੇ ਲਾ ਲਏ ਸਨ ਅਤੇ ਉਨ੍ਹਾਂ ਨੇ ਆਪਣੀ ਪੂਰੀ ਵਾਹ ਲਾ ਦਿੱਤੀ ਸੀ। ਆਖਿਰਕਾਰ ਉਨ੍ਹਾਂ ਦੀ ਮਿਹਨਤ ਨੇ ਰੰਗ ਲਿਆ ਦਿੱਤਾ ਅਤੇ ਮਹਿੰਦਰ ਭਗਤ ਨੂੰ ਲੋਕਾਂ ਨੂੰ ਵੱਡੇ ਫਰਕ ਨਾਲ ਜਿੱਤ ਹਾਸਲ ਕਰਵਾਈ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਮਾਨ ਲੋਕਾਂ ਦਾ ਧੰਨਵਾਦ ਕਰਨ ਲਈ ਪਹੁੰਚਣਗੇ।