Punjab News: ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਜਿਸ ਨੂੰ ਕੁਝ ਸਮਾਂ ਹੀ ਬਾਕੀ ਰਹਿ ਗਿਆ ਹੈ। ਉੱਥੇ ਹੀ ਸਿਆਸੀ ਆਗੂ ਆਪਣੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜੋਰ ਲਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਲਗਾਤਾਰ ਰੈਲੀਆਂ ਅਤੇ ਰੋਡ ਸ਼ੋਅ ਕਰ ਰਹੇ ਹਨ।


ਇਸ ਤਹਿਤ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ 'ਚ ਰੋਡ ਸ਼ੋਅ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿੱਚ ਰੋਡ ਸ਼ੋਅ ਕੱਢਣਗੇ। ਦੱਸ ਦਈਏ ਕਿ ਸੀਐਮ ਮਾਨ ਜਲੰਧਰ ਦੇ ਹਲਕਾ ਫਿਲੌਰ ਜਾਣਗੇ ਅਤੇ ਫਿਰ ਆਦਮਪੁਰ ਹਲਕੇ ਵਿੱਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਹਲਕੇ ਵਿੱਚ ਰੋਡ ਸ਼ੋਅ ਕਰਨਗੇ।


ਮਿਲੀ ਜਾਣਕਾਰੀ ਅਨੁਸਾਰ ਸੀਐਮ ਮਾਨ ਚੋਣ ਰਣਨੀਤੀ ਨੂੰ ਲੈ ਕੇ ਹਰ ਵਰਗ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ। ਵਰਕਰਾਂ ਨਾਲ ਮੀਟਿੰਗ ਦੌਰਾਨ ਚੋਣ ਰਣਨੀਤੀ ਬਾਰੇ ਚਰਚਾ ਕਰਨਗੇ। ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਵਰਕਰਾਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।


ਇਹ ਵੀ ਪੜ੍ਹੋ: Punjab Politics: ਹੁਣ ਤਕ 2500 ਤੋਂ ਵੱਧ ਲੋਕ AAP 'ਚ ਹੋਏ ਸ਼ਾਮਲ, ਸਵਰਨ ਸਲਾਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ


ਜਾਣਕਾਰੀ ਮੁਤਾਬਕ ਜਲੰਧਰ ਦੇਹਾਤ ਪੁਲਿਸ ਨੇ ਪੂਰੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਸੀਐਮ ਮਾਨ ਦੇ ਰੋਡ ਸ਼ੋਅ ਨੂੰ ਲੈਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ ਇਸ ਦੇ ਨਾਲ ਹੀ ਚਾਰੇ ਸਰਕਲਾਂ 'ਚ ਮੁੱਖ ਮੰਤਰੀ ਦੇ ਰੋਡ ਸ਼ੋਅ ਦੇ ਰੂਟ 'ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਸਿਵਲ ਵਰਦੀ ਵਾਲੇ ਕਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਰੂਟ 'ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Manvi Death Case: ਕੇਕ ਨਾਲ ਹੋਈ ਮਾਨਵੀ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ, ਬੇਕਰੀ ਮਾਲਕ ਨੂੰ ਵੀ ਹਾਈਕੋਰਟ ਤੋਂ ਮਿਲੀ ਜ਼ਮਾਨਤ