Jalandhar News : ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਨਕੋਦਰ ਵਿਖੇ  ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਵਿਖੇ ਪੁੱਜੇ। ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਦੇ ਸਵਾਗਤ ਲਈ ਪ੍ਰਸਿੱਧ ਗਾਇਕ ਹੰਸਰਾਜ ਹੰਸ ਅਤੇ ਦਲੇਰ ਮਹਿੰਦੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਮੱਥਾ ਟੇਕਿਆ ਅਤੇ ਫਿਰ ਸਟੇਜ 'ਤੇ ਪਹੁੰਚ ਕੇ ਮੇਲੇ 'ਚ ਪੁੱਜੇ ਲੋਕਾਂ ਨੂੰ ਸੰਬੋਧਨ ਕੀਤਾ।

 

ਇਸ ਦੌਰਾਨ ਉਨ੍ਹਾਂ ਕਿਹਾ ਕਿ ਮੱਥਾ ਟੇਕ ਕੇ ਮੈਨੂੰ ਬਹੁਤ ਜ਼ਿਆਦਾ ਸਕੂਨ ਮਿਲਿਆ ਕਿਉਂਕਿ ਇਹ ਧਰਤੀ ਸੰਤਾਂ-ਮਹਾਂਪੁਰਸ਼ਾਂ ਦੀ ਹੈ, ਇਥੇ ਤਾਂ ਬੇਸੁਰਾ ਵੀ ਸੁਰੀਲੀ ਆਵਾਜ਼ ਵਿਚ ਗਾਉਣ ਲੱਗ ਜਾਂਦਾ ਹੈ। ਸੱਚੇ ਦਰਬਾਰ ਵਿੱਚ ਆ ਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ, ਕਿਉਂਕਿ ਪੰਜਾਬ ਰੰਗਲਾ ਪੰਜਾਬ ਵੱਲ ਵਧਦਾ ਨਜ਼ਰ ਆ ਰਿਹਾ ਹੈ।

Continues below advertisement


 

ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਪੰਜਾਬ ਕੁਦਰਤੀ ਆਫਤਾਂ ਨਾਲ ਲੜ ਰਿਹਾ ਹੈ ਪਰ ਸਾਡੇ ਪੰਜਾਬ ਦੀ ਖਾਸੀਅਤ ਇਹ ਹੈ ਕਿ ਇਹ ਜਿੰਨੀ ਵਾਰ ਵੀ ਡਿੱਗਿਆ ਹੈ ,ਓਨੀ ਵਾਰ ਵੀ ਉਭਰ ਕੇ ਸਾਹਮਣੇ ਆਇਆ ਹੈ। ਮੈਂ ਇਹ ਨਹੀਂ ਕਹਿੰਦਾ ਕਿ ਮੈਂ ਪੰਜਾਬ ਨੂੰ ਲੰਡਨ ਪੈਰਿਸ ਬਣਾਵਾਂਗਾ ਪਰ ਮੈਂ ਆਪਣੇ ਪੰਜਾਬ ਨੂੰ ਰੰਗਲਾ ਪੰਜਾਬ ਜ਼ਰੂਰ ਬਣਾਵਾਂਗਾ ਅਤੇ ਇਸੇ ਪੰਜਾਬ ਨੂੰ ਸਭ ਦੇਖਣਾ ਚਾਹੁੰਦੇ ਹਨ।

 

ਜੇਕਰ ਮੈਂ ਹਰਾ ਪੈਨ ਤੁਹਾਡੇ ਲੋਕਾਂ ਦੀ ਖੁਸ਼ਹਾਲੀ ਲਈ ਨਾ ਚਲਾਵਾਂ ਤਾਂ ਤੁਸੀਂ ਲੋਕ ਮੈਨੂੰ ਝਿੜਕ ਦੇਣਾ, ਮੇਰਾ ਹੱਥ ਫੜ ਕੇ ਮੈਨੂੰ ਸਮਝਾ ਦੇਣਾ, ਮੇਰੀ ਵੀ ਪੂਰੀ ਕੋਸ਼ਿਸ਼ ਹਰੇਗੀ ਆਪਣੀ ਚਾਪਲੂਸੀ ਕਰਨ ਵਾਲੇ ਲੋਕਾਂ ਨੂੰ ਛੱਡ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਾਂਗਾ ਕਿਉਂਕਿ ਜੇਕਰ ਤੁਸੀਂ ਕਿਸੇ ਹੋਰ ਤੋਂ ਪੈੱਨ ਲੈ ਕੇ ਮੈਨੂੰ ਦੇ ਸਕਦੇ ਹੋ ਤਾਂ ਤੁਸੀਂ ਮੇਰੇ ਤੋਂ ਵੀ ਪੈੱਨ ਲੈ ਕੇ ਕਿਸੇ ਹੋਰ ਨੂੰ ਦੇ ਸਕਦੇ ਹੋ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ