Punjab By Poll: ਪੰਜਾਬ 'ਚ ਲੋਕ ਸਭਾ ਚੋਣਾਂ 'ਚ ਮਿਸ਼ਨ 13-0 ਦੀ ਅਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ (AAP) ਸਰਕਾਰ ਦੀ ਭਰੋਸੇਯੋਗਤਾ ਦਾਅ 'ਤੇ ਲੱਗ ਗਈ ਹੈ। ਸਿਰਫ਼ 3 ਲੋਕ ਸਭਾ ਸੀਟਾਂ ਜਿੱਤਣ ਤੋਂ ਬਾਅਦ ਹੁਣ ਸਿਰਫ਼ ਇੱਕ ਵਿਧਾਨ ਸਭਾ ਸੀਟ 'ਆਪ' ਦਾ ਅਕਸ ਸੁਧਾਰ ਸਕਦੀ ਹੈ।
ਜਲੰਧਰ ਵਿੱਚ ਕਿਰਾਏ ਦੇ ਘਰ ਵਿੱਚ ਰਹਿਣਗੇ ਮੁੱਖ ਮੰਤਰੀ ਮਾਨ ?
ਇਹ ਸੀਟ ਜਲੰਧਰ ਪੱਛਮੀ ਵਿਧਾਨ ਸਭਾ (jalandhar west) ਨਾਲ ਸਬੰਧਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਜਲੰਧਰ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣਗੇ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਰਹਿਣਗੇ। ਸੀਐਮ ਮਾਨ ਜਲਦ ਹੀ ਦੀਪ ਨਗਰ ਸ਼ਿਫਟ ਹੋ ਜਾਣਗੇ। ਸੂਤਰਾਂ ਮੁਤਾਬਕ, ਇਹ ਫੈਸਲਾ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
ਜ਼ਿਮਨੀ ਚੋਣਾਂ ਤੱਕ ਨਹੀਂ ਸਗੋਂ ਹੋਵੇਗਾ ਪੱਕਾ ਟਿਕਾਣਾ !
ਦੱਸ ਦਈਏ ਕਿ ਮਹਿਜ਼ ਜ਼ਿਮਨੀ ਚੋਣਾਂ ਤੱਕ ਨਹੀਂ ਸਗੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੱਕ ਇਹ ਉਨ੍ਹਾਂ ਦਾ ਨਵਾਂ ਟਿਕਾਣਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਹਫ਼ਤੇ ਵਿੱਚ ਤਿੰਨ ਦਿਨ ਇਸ ਇਲਾਕੇ ਵਿੱਚ ਹਾਜ਼ਰ ਰਹਿਣਗੇ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂਕਿ ਇਸ ਨਾਲ ਉਹ ਦੋਆਬਾ ਅਤੇ ਮਾਝਾ ਖੇਤਰ ਦੇ ਆਗੂਆਂ ਅਤੇ ਲੋਕਾਂ ਨਾਲ ਨੇੜਤਾ ਬਣਾ ਕੇ ਰੱਖਣ।
ਕਿਉਂ ਹੋ ਰਹੀ ਹੈ ਜ਼ਿਮਨੀ ਚੋਣ
ਜ਼ਿਕਰ ਕਰ ਦਈਏ ਕਿ ਜਲੰਧਰ ਪੱਛਮੀ ਹਲਕੇ 'ਚ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ ਕਿਉਂਕਿ ਸੂਬੇ 'ਚ 'ਆਪ' ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ ਵੀ ਆਪ ਨਾਲ ਸਬੰਧਤ ਸੀ ਤੇ ਉਹ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਜਿਸ ਤੋਂ ਬਾਅਦ ਉਕਤ ਸੀਟ 'ਤੇ ਉਪ ਚੋਣ ਕਰਵਾਈ ਜਾਵੇਗੀ। ਸਾਰੀਆਂ ਪਾਰਟੀਆਂ ਦੇ ਆਗੂ 14 ਜੂਨ ਯਾਨੀ ਅੱਜ ਤੋਂ 21 ਜੂਨ ਤੱਕ ਨਾਮਜ਼ਦਗੀਆਂ ਦਾਖ਼ਲ ਕਰਨਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ