Jalandhar News: ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦੀ ਕਾਰ ਰੋਪੜ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਖੁਸ਼ਕਿਸਮਤੀ ਰਹੀ ਕਿ ਕਾਰ ਦੇ ਏਅਰਬੈਗ ਖੁੱਲ੍ਹਣ ਕਾਰਨ ਗੌਤਮ ਜੈਨ ਨੂੰ ਸੱਟ ਨਹੀਂ ਲੱਗੀ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਗੌਤਮ ਜੈਨ ਚੰਡੀਗੜ੍ਹ ਵਿੱਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।


ਹਾਸਲ ਜਾਣਕਾਰੀ ਅਨੁਸਾਰ ਇਹ ਹਾਦਸਾ ਨਵਾਂਸ਼ਹਿਰ ਤੋਂ ਰੋਪੜ ਨੂੰ ਜਾਂਦੇ ਮੁੱਖ ਮਾਰਗ 'ਤੇ ਪਿੰਡ ਟੋਂਸਾ ਨੇੜੇ ਵਾਪਰਿਆ। ਇੱਥੇ ਸਰਕਾਰੀ ਗੱਡੀ ਫੁੱਟਪਾਥ 'ਤੇ ਲੱਗੀ ਰੇਲਿੰਗ ਨਾਲ ਟਕਰਾ ਗਈ। ਹਾਦਸੇ ਦੌਰਾਨ ਨਗਰ ਨਿਗਮ ਕਮਿਸ਼ਨਰ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਕਾਰ ਦੇ ਸਾਰੇ ਏਅਰਬੈਗ ਖੁੱਲ੍ਹ ਗਏ।



ਹਾਸਲ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੇ ਡਰਾਈਵਰ ਤੇ ਉਸ ਦੇ ਗੰਨਮੈਨ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਦਾਖਲ ਕਰਵਾਇਆ ਗਿਆ। ਫਿਲਹਾਲ ਦੋਵਾਂ ਦੀ ਜਾਨ ਖਤਰੇ ਤੋਂ ਬਾਹਰ ਹੈ। ਪੂਰੀ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ।


ਦੱਸ ਦੇਈਏ ਕਿ ਰੋਪੜ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਹਾਦਸਾ ਕਿਵੇਂ ਹੋਇਆ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦੀ ਸਰਕਾਰੀ ਗੱਡੀ ਸੜਕ ਕਿਨਾਰੇ ਫੁੱਟਪਾਥ 'ਤੇ ਰੇਲਿੰਗ ਨਾਲ ਟਕਰਾ ਗਈ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।