Jalandhar News: ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 3 ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਕੋਲੋਂ ਪੈਸੇ ਗਿਣਨ ਵਾਲੀ ਮਸ਼ੀਨ, ਤਿੰਨ ਗੱਡੀਆਂ ਅਤੇ 21 ਲੱਖ ਗੈਰਕਾਨੂੰਨੀ ਨਕਦੀ ਬਰਾਮਦ ਕੀਤੀ ਹੈ।
ਦੱਸ ਦਈਏ ਕਿ ਇਹ ਤਸਕਰ ਕੌਮਾਂਤਰੀ ਅਤੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਿੱਚ ਸ਼ਾਮਲ ਸਨ। ਇੰਨਾ ਹੀ ਨਹੀਂ ਇਨ੍ਹਾਂ ਦਾ ਨੈਟਵਰਕ 5 ਦੇਸ਼ਾਂ ਕੈਨੇਡਾ, ਈਰਾਨ, ਅਫਗਾਨਿਸਤਾਨ, ਤੁਰਕੀ ਅਤੇ ਪਾਕਿਸਤਾਨ ਵਿੱਚ ਫੈਲਿਆ ਹੋਇਆ ਹੈ। ਉੱਥੇ ਹੀ ਭਾਰਤ ਵਿੱਚ ਇਹ ਗੁਜਰਾਤ ਅਤੇ ਜੰਮੂ ਕਸ਼ਮੀਰ ਵਿੱਚ ਨਸ਼ਾ ਤਸਕਰੀ ਕਰਦੇ ਹਨ। ਪੁਲਿਸ ਨੇ ਇਨ੍ਹਾਂ 'ਤੇ ਕਾਰਵਾਈ ਕਰਦਿਆਂ ਹੋਇਆਂ NDPS ਐਕਟ ਦੇ ਤਹਿਤ FIR ਦਰਜ ਕਰ ਲਈ ਹੈ ਅਤੇ ਇਨ੍ਹਾਂ ਨੈਟਵਰਕ ਦਾ ਖਾਤਮਾ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।