Punjab News: ਜਲੰਧਰ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਨੇ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਗਾਏ ਹਨ। ਕਾਂਗਰਸ ਨੇ ਕਿਹਾ ਕਿ ਆਪ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਤੇ ਸਾਡੇ ਉਮੀਦਵਾਰਾਂ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ। ਜਲੰਧਰ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਸਾਡੇ ਉਮੀਦਵਾਰਾਂ ਨੂੰ ਪ੍ਰੇਸ਼ਾਨ ਕੀਤਾ ਗਿਆ। ਉਮੀਦਵਾਰਾਂ ਦੇ ਰਿਸ਼ਤੇਦਾਰਾਂ ਨੂੰ ਪੁਲਿਸ ਨੇ ਫੜ ਲਿਆ ਤੇ ਧਮਕੀਆਂ ਦਿੱਤੀਆਂ।
ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ-ਸਾਨੂੰ ਦਿੱਤੀਆਂ ਸੂਚੀਆਂ ਵਿੱਚ ਵੀ ਹੇਰਾਫੇਰੀ ਕੀਤੀ ਗਈ। ਇਹੀ ਨਹੀਂ ਸਾਡੀ ਪਾਰਟੀ ਦੇ ਪੋਲਿੰਗ ਏਜੰਟਾਂ ਨੂੰ ਵੀ ਸਰਟੀਫਿਕੇਟ ਨਹੀਂ ਦਿੱਤੇ ਗਏ। ਅਸੀਂ ਪ੍ਰਸ਼ਾਸਨ ਤੋਂ ਕੋਈ ਮੰਗ ਵੀ ਨਹੀਂ ਕਰ ਸਕਦੇ ਸੀ ਕਿਉਂਕਿ ਪ੍ਰਸ਼ਾਸਨ ਦੀ ਆਪ ਨਾਲ ਮਿਲੀਭੁਗਤ ਸੀ। ਆਪ ਦੇ ਰਾਜ ਦੌਰਾਨ ਥਾਣਿਆਂ ਵਿੱਚ ਨਿਯੁਕਤ ਐਸ.ਐਚ.ਓਜ਼ ਖੁਦ ਲੋਕਾਂ ਨੂੰ ਸ਼ਰਾਬ ਪਹੁੰਚਾ ਰਹੇ ਸਨ।
ਇਹ ਵੀ ਪੜ੍ਹੋ-ਜਲੰਧਰ 'ਚ ਆਪ ਦਾ ਲੱਗ ਗਿਆ 'ਜੁਗਾੜ' ! ਸਿਆਸੀ ਤਿਕੜਮ ਖੇਡਣ ਤੋਂ ਬਾਅਦ ਕੌਂਸਲਰਾਂ ਦੀ ਗਿਣਤੀ ਹੋਈ 43, ਮੇਅਰ ਬਣਨਾ ਤੈਅ
ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਪਾਰਟੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਕੌਂਸਲਰਾਂ ਤੋਂ ਅਸਤੀਫ਼ੇ ਮੰਗੇਗੀ ਕਿਉਂਕਿ ਲੋਕਾਂ ਨੇ ਕਾਂਗਰਸ ਨੂੰ ਵੋਟ ਦਿੱਤੀ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ਼ ਨੂੰ, ਇਸ ਦੇ ਨਾਲ ਹੀ, ਸਾਡੇ ਸਾਬਕਾ ਮੇਅਰ ਜਗਦੀਸ਼ ਰਾਜਾ ਵਾਂਗ ਬਹੁਤ ਸਾਰੇ ਆਗੂ ਆਪਣੇ ਆਪ ਨੂੰ ਮਹਾਨ ਸਮਝਦੇ ਸਨ। ਹਰ ਕਿਸੇ ਦਾ ਇਹ ਭੁਲੇਖਾ ਦੂਰ ਹੋਇਆ ਹੈ ਕਿ ਲੋਕ ਕਾਂਗਰਸ ਨੂੰ ਪਸੰਦ ਕਰਦੇ ਹਨ ਨਾ ਕਿ ਕਿਸੇ ਇੱਕ ਵਿਅਕਤੀ ਨੂੰ।
ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਕਈਆਂ ਨੂੰ ਪੈਸੇ ਤੇ ਕਈਆਂ ਨੂੰ ਐਫਆਈਆਰ ਦਰਜ ਕਰਵਾਉਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਣ ਵਾਲਿਆਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।