Jalandhar By Election Voting: ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਪੋਲਿੰਗ ਏਜੰਟਾਂ ਨੂੰ ਲੈ ਕੇ ਹੰਗਾਮਾ ਮੱਚਿਆ ਹੈ। ਕਾਂਗਰਸ ਤੇ ਭਾਜਪਾ ਨੇ ਕੁਝ ਫੋਟੋਆਂ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਬਾਹਰੋਂ ਵਰਕਰ ਬੁਲਾ ਕੇ ਇੱਥੇ ਪੋਲਿੰਗ ਏਜੰਟ ਨਿਯੁਕਤ ਕੀਤੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੋਲਿੰਗ ਏਜੰਟ ਨਹੀਂ ਮਿਲ ਰਹੇ। ਉਨ੍ਹਾਂ ਦੇ ਬੂਥ ਖਾਲੀ ਪਏ ਹਨ। ਇਸ ਸਬੰਧੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਚੋਣ ਕਮਿਸ਼ਨ ਤੇ ਜਲੰਧਰ ਦੇ ਡੀਸੀ ਨੂੰ ਸ਼ਿਕਾਇਤ ਭੇਜੀ ਗਈ ਹੈ।


ਇਹ ਵੀ ਪੜ੍ਹੋ : ਪੁਲਵਾਮਾ ਮਸਜਿਦ 'ਚ ਲੱਗੀ ਅੱਗ, ਸੜਨ ਤੋਂ ਬਚੇ 300 ਤੋਂ ਵੱਧ ਬੱਚੇ, ਮਾਮਲੇ ਦੀ ਜਾਂਚ ਸ਼ੁਰੂ

ਉਧਰ, ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਵੀ ਆਪਣੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਭੇਜੀ ਹੈ। ਇਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ। ਹੁਣ ਪੂਰੇ ਜ਼ਿਲ੍ਹੇ ਵਿੱਚ ਐਲਾਨ ਕਰਕੇ ਬਾਹਰਲੇ ਲੋਕਾਂ ਨੂੰ ਜ਼ਿਲ੍ਹਾ ਛੱਡਣ ਦਾ ਅਲਟੀਮੇਟਮ ਦਿੱਤਾ ਜਾ ਰਿਹਾ ਹੈ। ਪੁਲਿਸ ਕਹਿ ਰਹੀ ਹੈ ਕਿ ਜੇਕਰ ਉਹ ਜ਼ਿਲ੍ਹਾ ਛੱਡ ਕੇ ਨਹੀਂ ਗਏ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।



ਇਹ ਵੀ ਪੜ੍ਹੋ : ਕਾਂਗਰਸੀ ਐਮਐਲਏ ਨੇ ਆਪ ਵਿਧਾਇਕ ਨੂੰ ਘੇਰਿਆ, ਕਮਰੇ 'ਚ ਕੀਤਾ ਬੰਦ, ਪੁਲਿਸ ਨੇ ਆ ਕੇ ਛੁਡਵਾਇਆ

ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਬੂਥ 'ਤੇ ਬੈਠੇ ਬਲਜੀਤ ਚੰਦ ਸ਼ਰਮਾ ਦੀ ਫੋਟੋ ਸਾਂਝੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਲਜੀਤ ਨੂੰ ਆਦਮਪੁਰ ਦੇ ਬੂਥ ਨੰਬਰ 85 'ਤੇ ਪੋਲਿੰਗ ਏਜੰਟ ਬਣਾਇਆ ਗਿਆ ਹੈ, ਜਦਕਿ ਬਲਜੀਤ ਡੇਰਾਬਸੀ ਤੋਂ ਆਮ ਆਦਮੀ ਪਾਰਟੀ ਦਾ ਬਲਾਕ ਪ੍ਰਧਾਨ ਹੈ।


 

ਇਸੇ ਤਰ੍ਹਾਂ ਆਸ਼ੀਸ਼ ਨਈਅਰ ਪਟਿਆਲਾ ਤੋਂ ਹੈ ਪਰ ਉਸ ਨੂੰ ਜਲੰਧਰ ਸੈਂਟਰਲ ਦੇ ਬੂਥ ਨੰਬਰ 83 ਵਿੱਚ ਪੋਲਿੰਗ ਏਜੰਟ ਬਣਾਇਆ ਗਿਆ ਹੈ। ਬਠਿੰਡਾ ਦੇ ਰਾਮਪੁਰਾ ਫੂਲ ਦੇ ਸ਼ੇਰ ਬਹਾਦਰ ਸਿੰਘ ਨੂੰ ਫਿਲੌਰ ਦੇ ਬੂਥ ਨੰਬਰ 150 ਦਾ ਇੰਚਾਰਜ ਬਣਾਇਆ ਗਿਆ ਹੈ।

ਪ੍ਰਗਟ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਅਜਿਹੀ ਗੁੰਡਾਗਰਦੀ ਕਦੇ ਨਹੀਂ ਹੋਈ। ਉਨ੍ਹਾਂ ਨੂੰ ਜਲੰਧਰ ਵਿੱਚ ਪੋਲਿੰਗ ਬੂਥ ਇੰਚਾਰਜ ਵੀ ਨਹੀਂ ਮਿਲਿਆ। ਬਠਿੰਡਾ ਦੇ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਫਿਲੌਰ ਵਿੱਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪੱਕੇ ਇਮਾਨਦਾਰ ਕਹਿਣ ਵਾਲਿਆਂ ਦੀ ਇਹ ਹਾਲਤ ਹੈ।