Cyber fraud: ਭੋਲ਼ੇ-ਭਾਲ਼ੇ ਲੋਕਾਂ ਨੂੰ ਠੱਗਣ ਵਾਲੇ 5 ਗ੍ਰਿਫ਼ਤਾਰ, 19 ਬੈਂਕ ਖਾਤੇ ਜ਼ਬਤ, ਅਣਗਿਣਤ ਚੈੱਕ ਤੇ ATM ਬਰਾਮਦ, ਜਾਣੋ ਕਿਵੇਂ ਬਣਾਉਂਦੇ ਸੀ ਸ਼ਿਕਾਰ ?
ਪੁਲਿਸ ਨੇ ਮੁਲਜ਼ਮਾਂ ਕੋਲੋਂ 19 ਬੈਂਕ ਖਾਤੇ ਜ਼ਬਤ ਕੀਤੇ ਹਨ ਜਿਨ੍ਹਾਂ ਦੀ ਡਿਟੇਲਿੰਗ ਕੀਤੀ ਜਾ ਰਹੀ ਹੈ ਕਿਉਂਕਿ ਧੋਖਾਧੜੀ ਤੋਂ ਬਾਅਦ ਉਕਤ ਮੁਲਜ਼ਮਾਂ ਵੱਲੋਂ ਉਕਤ ਪੈਸੇ ਇਨ੍ਹਾਂ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਰਹੇ ਸਨ। ਇਨ੍ਹਾਂ ਖਾਤਿਆਂ 'ਚ ਪਿਛਲੇ 61 ਫਰਾਡਾਂ ਦਾ ਪੈਸਾ ਵੀ ਜਮ੍ਹਾ ਸੀ।
Punjab News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਈਬਰ ਕਰਾਈਮ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਨੇ 5 ਰਾਜਾਂ ਦੇ ਕਰੀਬ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜੋ ਭੋਲੇ ਭਾਲੇ ਲੋਕਾਂ ਨੂੰ ਫੋਨ ਕਰਕੇ ਸਾਈਬਰ ਅਪਰਾਧਾਂ ਵਿੱਚ ਫਸਾਉਂਦੇ ਸੀ। ਇਸ ਬਹੁ-ਰਾਜੀ ਗਿਰੋਹ ਵੱਲੋਂ 61 ਸਾਈਬਰ ਧੋਖਾਧੜੀ ਕੀਤੀਆਂ ਗਈਆਂ ਸੀ। ਮੁਲਜ਼ਮਾਂ ਦਾ ਇਹ ਨੈੱਟਵਰਕ 6 ਰਾਜਾਂ ਵਿੱਚ ਫੈਲਿਆ ਹੋਇਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦਰਜਨਾਂ ਏਟੀਐਮ ਗੱਡੀਆਂ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਮੁਲਜ਼ਮਾਂ ਕੋਲੋਂ 19 ਬੈਂਕ ਖਾਤੇ ਜ਼ਬਤ ਕੀਤੇ ਹਨ ਜਿਨ੍ਹਾਂ ਦੀ ਡਿਟੇਲਿੰਗ ਕੀਤੀ ਜਾ ਰਹੀ ਹੈ ਕਿਉਂਕਿ ਧੋਖਾਧੜੀ ਤੋਂ ਬਾਅਦ ਉਕਤ ਮੁਲਜ਼ਮਾਂ ਵੱਲੋਂ ਉਕਤ ਪੈਸੇ ਇਨ੍ਹਾਂ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਰਹੇ ਸਨ। ਇਨ੍ਹਾਂ ਖਾਤਿਆਂ 'ਚ ਪਿਛਲੇ 61 ਫਰਾਡਾਂ ਦਾ ਪੈਸਾ ਵੀ ਜਮ੍ਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਸਿਟੀ ਪੁਲਿਸ ਮੁਲਜ਼ਮਾਂ ਤੋਂ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ।
In a major breakthrough, Jalandhar Commissionerate Police dismantles multi-state bank cheque fraud syndicate, arresting 5 individuals from 3 states. Scams spanned in 6 states: #Punjab, #Haryana, #HimachalPradesh, #UttarPradesh, #WestBengal, & #Karnataka
— DGP Punjab Police (@DGPPunjabPolice) August 25, 2024
61 scams identified, 19… pic.twitter.com/qoMGOEyhgU
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮਾਂ ਦਾ ਨੈੱਟਵਰਕ 6 ਰਾਜਾਂ ਵਿੱਚ ਫੈਲਿਆ ਹੋਇਆ ਹੈ। ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਕਰਨਾਟਕ ਸਭ ਤੋਂ ਪਹਿਲਾਂ ਹਨ। ਮੁਲਜ਼ਮਾਂ ਦੇ ਸਾਥੀ ਸਾਰੇ ਰਾਜਾਂ ਵਿੱਚ ਫੈਲੇ ਹੋਏ ਹਨ। ਮੁਲਜ਼ਮ ਭੋਲੇ-ਭਾਲੇ ਲੋਕਾਂ ਦੇ ਬੈਂਕ ਖਾਤੇ ਖੋਲ੍ਹਣ ਲਈ ਹੇਰਾਫੇਰੀ ਕਰਦੇ ਹਨ। ਫਿਰ ਉਹੀ ਧੋਖਾਧੜੀ ਦੇ ਪੈਸੇ ਲੈ ਲੈਂਦੇ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।