ਪੜਚੋਲ ਕਰੋ

Flood - ਹੜ੍ਹ ਪ੍ਰਭਾਵਿਤ ਪਿੰਡਾਂ 'ਚ ਹੋ ਰਹੀ ਗਿਰਦਾਵਰੀ, ਮੌਕੇ 'ਤੇ ਪਹੁੰਚ ਗਏ ਡੀਸੀ 

Flood-affected villages - ਜਿਲੇ ਵਿੱਚ 40 ਪਿੰਡਾਂ ਦਾ ਕਰੀਬ 13000 ਏਕੜ ਰਕਬਾ ਹੜਾਂ ਨਾਲ ਪ੍ਰਭਾਵਿਤ ਹੋਇਆ ਹੈ। ਉਨਾਂ ਦੱਸਿਆ ਕਿ ਹੜ ਪ੍ਰਭਾਵਿਤ ਪਿੰਡਾਂ ਵਿੱਚ ਫ਼ਸਲਾਂ, ਮਕਾਨਾਂ, ਪਸ਼ੂਆਂ ਦੇ ਨੁਕਸਾਨ ਦੇ ਨਾਲ-ਨਾਲ ਸੜਕਾਂ, ਬਿਜਲੀ ਦੇ ਖੰਭੇ

Jalandhar - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲੇ ਵਿੱਚ ਹੜਾਂ ਕਾਰਨ   ਹੋਏ ਫ਼ਸਲਾਂ/ਮਕਾਨਾਂ ਆਦਿ ਦੇ ਨੁਕਸਾਨ ਦੇ ਮੁਲਾਂਕਣ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਦਾ ਪਿੰਡਾਂ ਵਿੱਚ ਜਾ ਕੇ ਜਾਇਜ਼ਾ ਲਿਆ।      ਸ਼ਾਹਕੋਟ ਖੇਤਰ ਦੇ ਪਿੰਡ ਮਹਿਰਾਜਵਾਲਾ, ਗਿੱਦੜਪਿੰਡੀ ਅਤੇ ਕੁਤਬੇਵਾਲ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਲਦ ਤੋਂ ਜਲਦ ਹੜ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। 

ਉਨਾਂ ਦੱਸਿਆ ਕਿ ਜਿਲੇ ਵਿੱਚ 40 ਪਿੰਡਾਂ ਦਾ ਕਰੀਬ 13000 ਏਕੜ ਰਕਬਾ ਹੜਾਂ ਨਾਲ ਪ੍ਰਭਾਵਿਤ ਹੋਇਆ ਹੈ। ਉਨਾਂ ਦੱਸਿਆ ਕਿ ਹੜ ਪ੍ਰਭਾਵਿਤ ਪਿੰਡਾਂ ਵਿੱਚ ਫ਼ਸਲਾਂ, ਮਕਾਨਾਂ, ਪਸ਼ੂਆਂ ਦੇ ਨੁਕਸਾਨ ਦੇ ਨਾਲ-ਨਾਲ ਸੜਕਾਂ, ਬਿਜਲੀ ਦੇ ਖੰਭੇ ਆਦਿ ਸਮੇਤ ਹੋਰ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਦਾ ਮੁਲਾਂਕਣ ਵੀ ਕੀਤਾ ਜਾ ਰਿਹਾ ਹੈ ਤਾਂ ਦੇ ਮੁੜ ਵਸੇਬੇ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ । 

ਇਸ ਤੋਂ ਇਲਾਵਾ ਹੜਾਂ ਕਾਰਨ ਜਿਹੜੀਆਂ ਜ਼ਮੀਨਾਂ ਬਿਜਾਈ ਦੇ ਯੋਗ ਨਹੀਂ ਰਹੀਆਂ, ਉਨਾਂ ਦੀ ਗਿਰਦਾਵਰੀ ਵੀ ਕਰਵਾਈ ਜਾ ਰਹੀ ਹੈ।  ਉਨਾਂ ਦੱਸਿਆ ਕਿ ਹੜ ਪ੍ਰਭਾਵਿਤ ਖੇਤਰ ਵਿੱਚ ਗਿਰਦਾਵਰੀ ਦੇ ਕੰਮ ਨੂੰ ਨੇਪਰੇ ਚਾੜਨ ਲਈ 10 ਪਟਵਾਰੀਆਂ ਦੀ ਵਾਧੂ ਤੌਰ ਤੇ ਡਿਊਟੀ ਲਗਾਈ ਗਈ ਹੈ ਅਤੇ ਮਾਲ ਵਿਭਾਗ ਨੂੰ ਇਹ ਕੰਮ 5 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। 

ਸਾਰੰਗਲ ਨੇ ਇਹ ਵੀ ਦੱਸਿਆ ਕਿ ਜਿਹੜੇ ਕਿਸਾਨਾਂ ਦਾ ਝੋਨਾ ਖ਼ਰਾਬ ਹੋਇਆ ਹੈ, ਉਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਫ਼ਤ ਪਨੀਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ  ਵਿਚ ਬਾਸਮਤੀ 1509 ਤੇ ਪੀ ਆਰ 126 ਮੁੱਖ ਰੂਪ ਵਿਚ ਸ਼ਾਮਿਲ ਹੈ ਤਾਂ ਜੋ ਉਹ ਮੁੜ ਫ਼ਸਲ ਦੀ ਬਿਜਾਈ ਕਰ ਸਕਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ ਹਨ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਵੱਧ ਤੋਂ ਵੱਧ ਭਰਪਾਈ ਕੀਤੀ ਜਾਵੇ, ਜਿਸ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ 'ਤੇ ਗਿਰਦਾਵਰੀ ਦਾ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਰਿਪੋਰਟ ਜਲਦ ਤੋਂ ਜਲਦ ਸਰਕਾਰ ਨੂੰ ਭੇਜੀ ਜਾ ਸਕੇ।
 
ਪਿੰਡਾਂ ਵਿੱਚ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਇਸ ਮੁਸ਼ਕਲ ਸਮੇਂ ਵਿੱਚ ਪ੍ਰਸ਼ਾਸਨ ਉਨਾਂ ਦੇ ਨਾਲ ਖੜਾ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨਾਂ ਨੂੰ ਹਰ ਸੰਭਵ ਮਦਦ ਦੇਣ ਲਈ ਯਤਨਸ਼ੀਲ ਹੈ। 

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਿਸ਼ਭ ਬਾਂਸਲ, ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਪਿੰਡਾਂ ਦੇ ਕਿਸਾਨ ਮੌਜੂਦ ਸਨ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget