Jalandhar News: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡਾਂ ’ਚ ਸਰਵੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਜ਼ਿਲ੍ਹੇ ਸਾਰੇ ਐਸਡੀਐਮਜ਼ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚੋਂ ਹਰ ਹਫ਼ਤੇ ਘੱਟੋ-ਘੱਟ 10 ਪਿੰਡਾਂ ਨੂੰ ਸਰਵੇ ਤਹਿਤ ਕਵਰ ਕਰਨਾ ਯਕੀਨੀ ਬਣਾਉਣ।


ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 581 ਪਿੰਡਾਂ ਵਿੱਚ ਡਰੋਨ ਸਰਵੇਖਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਿਸ ਉਪਰੰਤ ਤਿਆਰ ਨਕਸ਼ਾ-1 ਦੇ ਆਧਾਰ ’ਤੇ ਡੋਰ-ਟੂ-ਡੋਰ ਸਰਵੇ ਕੀਤਾ ਜਾਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੇ ਜ਼ਿਲ੍ਹਾ ਮਾਲ ਅਫ਼ਸਰ ਨਾਲ ਢੁੱਕਵਾਂ ਤਾਲਮੇਲ ਸਥਾਪਤ ਕਰਦਿਆਂ ਇਸ ਕਾਰਜ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।


ਇਸੇ ਦੌਰਾਨ ਲੰਬਿਤ ਇੰਤਕਾਲਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਰਕਲ ਮਾਲ ਅਧਿਕਾਰੀਆਂ ਰਾਹੀਂ ਅਗਲੇ 15 ਦਿਨਾਂ ਵਿੱਚ ਪੈਂਡਿੰਗ ਇੰਤਕਾਲਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਐਸਡੀਐਮਜ਼ ਵਿਕਾਸ ਹੀਰਾ, ਬਲਬੀਰ ਰਾਜ ਸਿੰਘ, ਅਮਨਪਾਲ ਸਿੰਘ, ਕੰਵਲਜੀਤ ਸਿੰਘ ਤੇ ਰਿਸ਼ਭ ਬਾਂਸਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਆਦਿ ਵੀ ਮੌਜੂਦ ਸਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ