ਪੜਚੋਲ ਕਰੋ

Jalandhar: 2023 ਸਾਲ ਦੀ ਆਖਰੀ ਰਾਤ ਜਲੰਧਰ ਦੇ ਇੱਕ ਪਰਿਵਾਰ 'ਤੇ ਪੈ ਗਈ ਭਾਰੀ, 5 ਜੀਆਂ ਨੇ ਲੈ ਲਿਆ ਫਾਹਾ

Dead Bodies of five members: ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਣਾ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਫੋਨ ਕਰਦਾ ਸੀ ਪਰ ਕੋਈ ਵੀ ਫੋਨ ਨਹੀਂ ਚੁੱਕ ਰਿਹਾ ਸੀ, ਜਿਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਤੇ

Dead Bodies of five members: ਜਲੰਧਰ ਦੇ ਕਸਬਾ ਆਦਮਪੁਰ ਅਧਿਨ ਆਉਂਦੇ ਪਿੰਡ ਡਰੋਲੀ ਖੁਰਦ ਵਿਖੇ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਨੇ ਫਾਹਾ ਲੈ ਕੇ ਖੁਦਕਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਕਰਜ਼ੇ ਤੋਂ ਪਰੇਸ਼ਾਨ ਸੀ ਜਿਸ ਕਰਕੇ ਅਜਿਹਾ ਕਦਮ ਚੁੱਕਿਆ ਗਿਆ। ਮ੍ਰਿਤਕਾਂ ਦੀ ਪਛਾਣ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਉਸ ਦੀ ਪਤਨੀ ਸਰਬਜੀਤ ਕੌਰ, ਉਸ ਦੀਆਂ ਦੋ ਲੜਕੀਆਂ ਜੋਤੀ (32) ਤੇ ਗੋਪੀ (31), ਜੋਤੀ ਦੀ ਲੜਕੀ ਅਮਨ (3) ਵਜੋਂ ਹੋਈ ਹੈ। 

ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਣਾ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਫੋਨ ਕਰਦਾ ਸੀ ਪਰ ਕੋਈ ਵੀ ਫੋਨ ਨਹੀਂ ਚੁੱਕ ਰਿਹਾ ਸੀ, ਜਿਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਟਕ ਰਹੀਆਂ ਸਨ ਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ ’ਤੇ ਪਈਆਂ ਸਨ। 

ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ’ਚ ਇੰਚਾਰਜ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਮਨਜੀਤ ਸਿੰਘ ਤੇ ਡੀਐੱਸਪੀ ਆਦਮਪੁਰ ਵਿਜੇ ਕੁੰਵਰ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਸਾਰਿਆਂ ਦੇ ਗਲੇ 'ਤੇ ਨਿਸ਼ਾਨ ਸਨ। ਮਨਮੋਹਨ ਦੇ ਗਲੇ ਫਾਹਾ ਲੈਣ ਵਾਲਾ ਨਿਸ਼ਾਨ ਸੀ  ਹਾਲਾਂਕਿ ਬਾਕੀ ਲਾਸ਼ਾਂ 'ਤੇ ਸਿੱਧੇ ਨਿਸ਼ਾਨ ਸਨ। ਜਿਸ ਕਾਰਨ ਮੰਨਿਆ ਜਾ ਰਿਹਾ ਸੀ ਕਿ ਸਾਰਿਆਂ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਕਿਉਂਕਿ ਮਨਮੋਹਨ ਦੀ ਪਤਨੀ, ਦੋਵੇਂ ਧੀਆਂ ਅਤੇ ਦੋਹਤੀ ਦੇ ਗਲੇ 'ਤੇ ਯੂ ਆਕਾਰ ਦੇ ਨਿਸ਼ਾਨ ਸਨ।

ਘਟਨਾ ਦੀ ਸੂਚਨਾ ਪਿੰਡ ਵਾਸੀਆਂ ਵੱਲੋਂ ਰਾਤ ਕਰੀਬ 9 ਵਜੇ ਪੁਲੀਸ ਕੰਟਰੋਲ ਰੂਮ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਇਲਾਕੇ ਦੀ ਪੀਸੀਆਰ ਟੀਮ ਸਭ ਤੋਂ ਪਹਿਲਾਂ ਘਟਨਾ ਵਾਲੀ ਥਾਂ 'ਤੇ ਪਹੁੰਚੀ। ਘਟਨਾ ਦੀ ਪੁਸ਼ਟੀ ਹੋਣ ਤੋਂ ਤੁਰੰਤ ਬਾਅਦ ਆਦਮਪੁਰ ਇਲਾਕੇ ਦੇ ਡੀਐਸਪੀ ਵਿਜੇ ਕੁੰਵਰ ਪ੍ਰਤਾਪ, ਥਾਣਾ ਆਦਮਪੁਰ ਦੇ ਐਸਐਚਓ ਮਨਜੀਤ ਸਿੰਘ ਅਤੇ ਸੀਆਈਏ ਸਟਾਫ ਦੇਹਟ ਪੁਲੀਸ ਆਪਣੀਆਂ ਦੋ ਟੀਮਾਂ ਨਾਲ ਜਾਂਚ ਲਈ ਮੌਕੇ ’ਤੇ ਪਹੁੰਚ ਗਏ।

ਮੌਕੇ 'ਤੇ ਮੌਜੂਦ ਗੁਆਂਢੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਤੋਂ ਪੂਰੇ ਪਰਿਵਾਰ ਦਾ ਕੋਈ ਵੀ ਮੈਂਬਰ ਘਰ ਦੇ ਬਾਹਰ ਨਹੀਂ ਦੇਖਿਆ ਗਿਆ। ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਕਿਸੇ ਨੂੰ ਚੀਕਦੀ ਸੁਣਾਈ ਨਹੀਂ ਦਿੱਤੀ। ਮਨਮੋਹਨ ਦਾ ਜਵਾਈ ਸਰਬਜੀਤ ਸਿੰਘ ਸ਼ੁੱਕਰਵਾਰ ਨੂੰ ਜਦੋਂ ਉਨ੍ਹਾਂ ਦੇ ਘਰ ਪਹੁੰਚਿਆ ਤਾਂ ਉਨ੍ਹਾਂ ਨੂੰ ਸਾਰੀ ਘਟਨਾ ਦਾ ਪਤਾ ਲੱਗਾ।

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Punjab News: ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget