ਪੜਚੋਲ ਕਰੋ

Jalandhar News: ਜਲੰਧਰ ਵਿੱਚ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 400 ਤੋਂ ਟੱਪੀ

ਜਲੰਧਰ ਵਿੱਚ ਡੇਂਗੂ ਦਾ ਕਹਿਰ ਜਾਰੀ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜਲੰਧਰ ਜ਼ਿਲ੍ਹੇ ਵਿੱਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ 400 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ 3936 ਘਰਾਂ ਦਾ ਸਰਵੇਖਣ ਕੀਤਾ ਹੈ।

Jalandhar News: ਜਲੰਧਰ ਵਿੱਚ ਡੇਂਗੂ ਦਾ ਕਹਿਰ ਜਾਰੀ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜਲੰਧਰ ਜ਼ਿਲ੍ਹੇ ਵਿੱਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ 400 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ 3936 ਘਰਾਂ ਦਾ ਸਰਵੇਖਣ ਕੀਤਾ ਹੈ। ਇਨ੍ਹਾਂ ਵਿੱਚੋਂ 461 ਘਰ ਸ਼ਹਿਰੀ ਖੇਤਰ ਵਿੱਚ ਆਉਂਦੇ ਹਨ ਅਤੇ 3475 ਘਰ ਪੇਂਡੂ ਖੇਤਰ ਦੇ ਹਨ। 

ਹਾਸਲ ਜਾਣਕਾਰੀ ਮੁਤਾਬਕ ਵਿਭਾਗ ਦੀਆਂ ਟੀਮਾਂ ਨੇ 1955 ਲੋਕਾਂ ਦੇ ਸੈਂਪਲ ਲਏ ਹਨ। ਜਲੰਧਰ ਜ਼ਿਲ੍ਹੇ ਵਿੱਚ ਦੂਜੇ ਸੂਬਿਆਂ ਤੋਂ ਆਏ ਦੋ ਦਰਜਨ ਦੇ ਕਰੀਬ ਲੋਕ ਡੇਂਗੂ ਬੁਖਾਰ ਤੋਂ ਪੀੜਤ ਹੋ ਚੁੱਕੇ ਹਨ। ਸਿਵਲ ਸਰਜਨ ਦਫਤਰ ਅਨੁਸਾਰ ਹਾਲ ਹੀ ਵਿੱਚ ਦੋ ਵਿਅਕਤੀ ਡੇਂਗੂ ਦਾ ਸ਼ਿਕਾਰ ਹੋਏ ਹਨ। ਇੱਕ ਮਰੀਜ਼ ਜਲੰਧਰ ਦਾ ਹੈ ਜਦੋਂਕਿ ਦੂਜਾ ਮਰੀਜ਼ ਕਿਸੇ ਹੋਰ ਜ਼ਿਲ੍ਹੇ ਦਾ ਹੈ। ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਪਾਣੀ ਇਕ ਥਾਂ ’ਤੇ ਇਕੱਠਾ ਨਾ ਕਰਨ ਦਾ ਸੁਝਾਅ ਦਿੱਤਾ ਜਾ ਰਿਹਾ ਹੈ।

ਡੇਂਗੂ ਦੇ ਲੱਛਣ

ਆਮ ਤੌਰ ’ਤੇ ਡੇਂਗੂ ਦੇ ਲੱਛਣ 3 ਤੋਂ 14 ਦਿਨਾਂ ਦੇ ਅੰਦਰ ਵਿਕਸਤ ਹੁੰਦੇ ਹਨ। ਡੇਂਗੂ ਦੇ ਮੱਛਰ ਦੇ ਕੱਟਣ ਤੋਂ ਬਾਅਦ ਇਸ ਦੇ ਲੱਛਣ ਵਿਕਸਤ ਹੋਣ ਦੇ ਸਮੇਂ ਨੂੰ ਇੰਕੁਬੇਸ਼ਨ ਪੀਰੀਅਡ ਕਹਿੰਦੇ ਹਨ। ਇਸ ਦਾ ਔਸਤ ਇੰਕੁਬੇਸ਼ਨ ਪੀਰੀਅਡ ਚਾਰ ਤੋਂ ਸੱਤ ਦਿਨ ਦਾ ਹੁੰਦਾ ਹੈ। ਡੇਂਗੂ ਨੂੰ ਹੱਡੀ ਤੋੜ ਬੁਖ਼ਾਰ ਵੀ ਕਿਹਾ ਜਾਂਦਾ ਹੈ। ਇਸ ਦੀਆਂ ਵੱਖ-ਵੱਖ ਨਿਸ਼ਾਨੀਆਂ ’ਚ ਤੇਜ਼ ਬੁਖ਼ਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਮਾਸ਼ਪੇਸ਼ੀਆਂ ਤੇ ਜੋੜਾਂ ’ਚ ਦਰਦ, ਜੀਅ ਕੱਚਾ ਹੋਣਾ ਤੇ ਉਲਟੀਆਂ ਆਉਣਾ, ਥਕਾਵਟ, ਚਮੜੀ ’ਤੇ ਦਾਣੇ ਤੇ ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਤੇ ਮਸੂੜਿਆਂ ’ਚੋਂ ਖ਼ੂਨ ਵਗਣਾ ਸ਼ਾਮਿਲ ਹਨ। 

ਇਸ ਤੋਂ ਇਲਾਵਾ ਪੀੜਤ ਵਿਅਕਤੀ ’ਚ ਡੇਂਗੂ ਦੇ ਗੰਭੀਰ ਤੇ ਜੀਵਨ ਨੂੰ ਖ਼ਤਰਾ ਪੈਦਾ ਕਰਨ ਵਾਲੇ ਰੂਪ ਦਾ ਵਿਕਾਸ ਹੋ ਸਕਦਾ ਹੈ, ਜਿਸ ਨੂੰ ਡੇਂਗੂ ਸ਼ੌਕ ਸਿੰਡਰੋਮ ਕਿਹਾ ਜਾਂਦਾ ਹੈ। ਇਹ ਖ਼ੂਨ ਦੇ ਦਬਾਅ ’ਚ ਗੰਭੀਰ ਅਤੇ ਅਚਾਨਕ ਗਿਰਾਵਟ ਨਾਲ ਹੋ ਸਕਦਾ ਹੈ। ਡੇਂਗੂ ਸ਼ੌਕ ਸਿੰਡਰੋਮ ਦੇ ਹੋਰ ਲੱਛਣਾਂ ’ਚ ਠੰਢੀ ਤੇ ਚਿਪਚਿਪੀ ਚਮੜੀ, ਨਬਜ਼ ਦਾ ਕਮਜ਼ੋਰ ਅਤੇ ਤੇਜ਼ ਚੱਲਣਾ, ਮੂੰਹ ਸੁੱਕਣਾ, ਪਿਸ਼ਾਬ ਦੇ ਵਹਾਅ ’ਚ ਘਾਟ, ਸਾਹ ਦਾ ਤੇਜ਼ ਚੱਲਣਾ ਹੋ ਸਕਦਾ ਹੈ। ਅਜਿਹੇ ਮਰੀਜ਼ਾਂ ਨੂੰ ਤੁਰੰਤ ਆਪਣੇ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget