ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦਾ ਨਵਾਂ ਹੱਲ ਕੱਢਿਆ
ਪਿਛਲੇ ਸਾਲਾਂ ਦੌਰਾਨ 1094 ਕਿਸਾਨ ਗਰੁੱਪਾਂ, 49 ਸਹਿਕਾਰੀ ਸਭਾਵਾ ਤੇ 39 ਪੰਚਾਇਤਾਂ ਨੂੰ ਤਕਰੀਬਨ 2650 ਮਸ਼ੀਨਾ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
Jalandhar News: ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਦਾ ਨਵਾਂ ਹੱਲ ਕੱਢਦਿਆ ਸਵੇਰੇ-ਸ਼ਾਮ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਪਾਰਲੀ ਨਾ ਸਾੜਨ ਦਾ ਸੁਨੇਹਾ ਦੇਣ ਦੀ ਰਣਨੀਤੀ ਘੜੀ ਹੈ। ਝੋਨੇ ਦੀ ਚੱਲ ਰਹੀ ਕਟਾਈ ਦੌਰਾਨ ਵਿਭਾਗ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਸਿਖਲਾਈ ਅਫਸਰ ਕਪੂਰਥਲਾ-ਕਮ-ਖੇਤੀਬਾੜੀ ਅਫਸਰ ਜਲੰਧਰ ਡਾ. ਨਰੇਸ਼ ਕੁਮਾਰ ਗੁਲਾਟੀ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਗੁਰੂਦੁਆਰੀਆਂ ਤੋਂ ਰੋਜ਼ਾਨਾ ਸਵੇਰੇ ਸ਼ਾਮ ਪਰਾਲੀ ਨੂੰ ਨਾ ਸਾੜਨ ਬਾਰੇ ਸੁਨੇਹੇ ਪ੍ਰਸਾਰਿਤ ਕਰਵਾਏ ਜਾਣ।
ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ 1094 ਕਿਸਾਨ ਗਰੁੱਪਾਂ, 49 ਸਹਿਕਾਰੀ ਸਭਾਵਾ ਤੇ 39 ਪੰਚਾਇਤਾਂ ਨੂੰ ਤਕਰੀਬਨ 2650 ਮਸ਼ੀਨਾ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਹਦਾਇਤਾਂ ਵੀ ਕੀਤੀਆਂ ਕਿ ਕਿਸਾਨਾਂ ਨੂੰ `ਆਈ ਖੇਤ` ਐਪ ਬਾਰੇ ਵੀ ਦੱਸਿਆ ਜਾਵੇ। ਮੁੱਖ ਖੇਤੀਬਾੜੀ ਅਫਸਰ ਜਲੰਧਰ ਡਾ. ਜਸਵੰਤ ਰਾਏ ਨੇ ਸਮੂਹ ਅਧਿਕਾਰੀਆਂ ਦਾ ਜ਼ਿਲ੍ਹਾ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਦੀ ਕਾਮਯਾਬੀ `ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ `ਮਿਸ਼ਨ ਮੋਡ` ਵਿੱਚ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲੇ ’ਚ 180 ਪਿੰਡ ਪੱਧਰ ਦੇ ਕੈਂਪ ਲਗਾਏ ਜਾਣੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 80 ਕੈਂਪ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਸੰਭਾਲ ਬਾਰੇ ਵਿਆਪਕ ਪੱਧਰ ’ਤੇ ਪਿੰਡਾਂ ਵਿੱਚ ਟੂਰ ਕਰਦੇ ਹੋਏ ਪਿੰਡਾਂ ਵਿੱਚ ਕਿਸਾਨਾਂ ਨਾਲ ਵਿਸ਼ੇਸ਼ ਨੁੱਕੜ ਮੀਟਿੰਗਾਂ ਕੀਤੀਆਂ ਜਾਣ। ਮੀਟਿੰਗ ਵਿੱਚ ਡਾ. ਰਾਏ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਤੇ ਸਹਿਕਾਰੀ ਸਭਾਵਾ ਕੋਲ ਪਈ ਸਮੁੱਚੀ ਖੇਤੀ ਮਸ਼ੀਨਰੀ ਦੀ ਵਰਤੋਂ ਪਰਾਲੀ ਦੀ ਸੰਭਾਲ ਤੇ ਕਣਕ ਦੀ ਬਿਜਾਈ ਲਈ ਕਰਨੀ ਵੀ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ: Stubble Management: ਪਰਾਲੀ ਸਾੜਨ ਦੀ ਥਾਂ ਉਸ ਤੋਂ ਲੱਖਾਂ ਰੁਪਏ ਕਮਾਂ ਰਹੇ ਨੇ ਕਿਸਾਨ, ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਘਾਟਾ, ਜਾਣੋ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।