Jalandhar News: ਪੰਜਾਬ ਆ ਕਸੂਤਾ ਫਸਿਆ ਧੀਰੇਂਦਰ ਸ਼ਾਸਤਰੀ, ਵਿਵਾਦਤ ਟਿੱਪਣੀ ਪੈ ਗਈ ਮਹਿੰਗੀ
Jalandhar News: ਇਸ ਦੌਰਾਨ ਇਸਾਈ ਭਾਈਚਾਰੇ ਨੇ ਉਸ ਦੇ ਬਿਆਨ 'ਤੇ ਇਤਰਾਜ਼ ਜਤਾਇਆ ਹੈ। ਪੰਜਾਬ ਦੇ ਗੁਰਦਾਸਪੁਰ 'ਚ ਈਸਾਈ ਭਾਈਚਾਰੇ ਦੇ ਲੋਕਾਂ ਨੇ ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦੇ ਬਿਆਨ 'ਤੇ ਨਾਰਾਜ਼ਗੀ ਪ੍ਰਗਟਾਈ ਹੈ।
Jalandhar News: ਪੰਜਾਬ ਦੌਰੇ 'ਤੇ ਆਇਆ ਬਾਗੇਸ਼ਵਰ ਧਾਮ ਦਾ ਮੁਖੀ ਧੀਰੇਂਦਰ ਸ਼ਾਸਤਰੀ ਫਿਰ ਤੋਂ ਵਿਵਾਦਾਂ 'ਚ ਘਿਰ ਗਿਆ ਹੈ। ਉਸ ਦੀਆਂ ਵਿਵਾਦਤ ਟਿੱਪਣੀਆਂ ਨੇ ਪੰਜਾਬ ਦਾ ਪਾਰਾ ਚੜ੍ਹਾ ਦਿੱਤਾ ਹੈ। ਹੁਣ ਇਸਾਈ ਭਾਈਚਾਰੇ ਨੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਧੀਰੇਂਦਰ ਸ਼ਾਸਤਰੀ ਤਿੰਨ ਦਿਨ ਪਠਾਨਕੋਟ ਵਿੱਚ ਰਿਹਾ ਸੀ। ਇਸ ਦੌਰਾਨ ਇਸਾਈ ਭਾਈਚਾਰੇ ਨੇ ਉਸ ਦੇ ਬਿਆਨ 'ਤੇ ਇਤਰਾਜ਼ ਜਤਾਇਆ ਹੈ। ਪੰਜਾਬ ਦੇ ਗੁਰਦਾਸਪੁਰ 'ਚ ਈਸਾਈ ਭਾਈਚਾਰੇ ਦੇ ਲੋਕਾਂ ਨੇ ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦੇ ਬਿਆਨ 'ਤੇ ਨਾਰਾਜ਼ਗੀ ਪ੍ਰਗਟਾਈ ਹੈ। ਇਸਾਈ ਭਾਈਚਾਰੇ ਨੇ ਧੀਰੇਂਦਰ ਸ਼ਾਸਤਰੀ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਇਸਾਈ ਭਾਈਚਾਰੇ ਦੇ ਲੋਕ ਉਸ ਦੀ ਟਿੱਪਣੀ ਦੇ ਵਿਰੋਧ ਵਿੱਚ ਗੁਰਦਾਸਪੁਰ ਦੇ ਐਸਐਸਪੀ ਦਫ਼ਤਰ ਪੁੱਜੇ। ਇੱਥੇ ਉਨ੍ਹਾਂ ਧੀਰੇਂਦਰ ਸ਼ਾਸਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਧੀਰੇਂਦਰ ਸ਼ਾਸਤਰੀ ਨੇ ਇਸਾਈ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਜਲਦੀ ਹੀ ਇਸਾਈ ਭਾਈਚਾਰੇ ਤੋਂ ਮੁਆਫ਼ੀ ਨਾ ਮੰਗੀ ਤਾਂ ਉਹ ਉਨ੍ਹਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰਨਗੇ ਅਤੇ ਵੱਖ-ਵੱਖ ਥਾਵਾਂ ’ਤੇ ਉਨ੍ਹਾਂ ਦੇ ਪੁਤਲੇ ਫੂਕੇ ਜਾਣਗੇ।
ਇਸਾਈ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਧੀਰੇਂਦਰ ਸ਼ਾਸਤਰੀ ਸੋਚੀ ਸਮਝੀ ਸਾਜ਼ਿਸ਼ ਤਹਿਤ ਉਨ੍ਹਾਂ ਦੇ ਧਰਮ ਖਿਲਾਫ ਬਿਆਨ ਦੇ ਰਹੇ ਹਨ। ਉਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਬਾਗੇਸ਼ਵਰ ਧਾਮ ਦੇ ਮੁਖੀ ਨਾਲ ਜੁੜੇ ਸਿਆਸੀ ਲੋਕ ਹਿੰਦੂ ਵੋਟਾਂ ਹਾਸਲ ਕਰਨ ਲਈ ਅਜਿਹੀਆਂ ਚਾਲਾਂ ਖੇਡ ਰਹੇ ਹਨ। ਜ਼ਿਕਰਯੋਗ ਹੈ ਕਿ ਪਠਾਨਕੋਟ 'ਚ ਚੱਲ ਰਹੇ ਪ੍ਰੋਗਰਾਮ 'ਚ ਧੀਰੇਂਦਰ ਸ਼ਾਸਤਰੀ ਨੇ ਇਸਾਈ ਭਾਈਚਾਰੇ ਦੀ ਤੁਲਨਾ ਵਿਦੇਸ਼ੀ ਤਾਕਤਾਂ ਨਾਲ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ