ਪੜਚੋਲ ਕਰੋ

Jalandhar News: ਦੀਵਾਲੀ ਤੇ ਧਨਤੇਰਸ ਦੀ ਜੰਮ ਕੇ ਖਰੀਦਦਾਰੀ, ਬਾਜ਼ਾਰਾਂ 'ਚ ਲੱਗੀਆਂ ਰੌਣਕਾਂ

ਬਾਜ਼ਾਰਾਂ ਵਿੱਚ ਲੋਕਾਂ ਦੀ ਇੰਨੀ ਭੀੜ ਹੈ ਕਿ ਪੈਰ ਰੱਖਣ ਨੂੰ ਥਾਂ ਨਹੀਂ। ਦੁਕਾਨਾਂ ਉੱਪਰ ਸਾਮਾਨ ਸਜਾਇਆ ਜਾ ਰਿਹਾ ਹੈ। ਇਸ ਵਾਰ ਦੀਵਾਲੀ ਦੀ ਸਜਾਵਟ ਲਈ ਵੱਖ-ਵੱਖ ਡਿਜ਼ਾਈਨਾਂ ਦੇ ਸਾਮਾਨ ਜਿਵੇਂ ਪਲਾਸਟਿਕ ਦੇ ਫੁਲਾਂ ਦੀਆਂ ਲੜੀਆਂ ਆਦਿ ਘਰੇ ਲਜਾ ਰਹੇ ਹਨ।

Jalandhar News: ਦੀਵਾਲੀ ਤੇ ਧਨਤੇਰਸ ਕਰਕੇ ਲੋਕ ਜੰਮ ਕੇ ਖ਼ਰੀਦਦਾਰੀ ਕਰ ਰਹੇ ਹਨ। ਬਾਜ਼ਾਰਾਂ ਵਿੱਚ ਰੌਣਕ ਪੂਰੀ ਰੌਣਕ ਹੈ। ਬਾਜ਼ਾਰਾਂ ਵਿੱਚ ਲੋਕਾਂ ਦੀ ਇੰਨੀ ਭੀੜ ਹੈ ਕਿ ਪੈਰ ਰੱਖਣ ਨੂੰ ਥਾਂ ਨਹੀਂ। ਦੁਕਾਨਾਂ ਉੱਪਰ ਸਾਮਾਨ ਸਜਾਇਆ ਜਾ ਰਿਹਾ ਹੈ। ਇਸ ਵਾਰ ਦੀਵਾਲੀ ਦੀ ਸਜਾਵਟ ਲਈ ਵੱਖ-ਵੱਖ ਡਿਜ਼ਾਈਨਾਂ ਦੇ ਸਾਮਾਨ ਜਿਵੇਂ ਪਲਾਸਟਿਕ ਦੇ ਫੁਲਾਂ ਦੀਆਂ ਲੜੀਆਂ, ਦਰਵਾਜ਼ੇ ਨਾਲ ਟੰਗਣ ਵਾਲਿਆਂ ਹੈਪੀ ਦੀਵਾਲੀ, ਸ਼ੁੱਭ ਲਾਭ ਦੀਆਂ ਲੜਿਆਂ, ਮਾਂ ਲਕਸ਼ਮੀ, ਸ਼੍ਰੀ ਗਣੇਸ਼, ਕੁਬੇਰ ਜੀ ਤੇ ਮਾਤਾ ਸਰਸਵਤੀ ਦੀ ਦੀਆਂ ਤਸਵੀਰਾਂ ਤੇ ਮੂਰਤੀਆਂ ਲੋਕ ਘਰਾਂ ਨੂੰ ਲੈ ਕੇ ਜਾ ਰਹੇ ਹਨ।

ਦੱਸ ਦਈਏ ਕਿ ਦੀਵਾਲੀ ਤੋਂ ਪਹਿਲਾਂ ਆਉਣ ਵਾਲਾ ਧਨਤੇਰਸ ਦਾ ਤਿਉਹਾਰ ਵੀ ਆਪਣੇ ਆਪ ਵਿੱਚ ਵੱਖਰੀ ਮਾਨਤਾ ਰੱਖਦਾ ਹੈ। ਧਨਤੇਰਸ ਵਾਲੇ ਦਿਨ ਲੋਕ ਨਵੇਂ ਸੋਨੇ ਦੇ ਗਹਿਣੇ ਤੇ ਬਰਤਨ ਖਰੀਦਦੇ ਹਨ। ਧਨਤੇਰਸ ਨੂੰ ਮਾਂ ਲਕਸ਼ਮੀ ਜੀ, ਸ਼੍ਰੀ ਕੁਬੇਰ ਜੀ ਤੇ ਭਗਵਾਨ ਧਨਵੰਤਰੀ ਜੀ ਦੀ ਪੂਜਾ ਹੁੰਦੀ ਹੈ। ਇਸੇ ਦੇ ਚਲਦੇ ਧਨਤੇਰਸ ਨੂੰ ਲੈ ਕੇ ਬਰਤਨਾਂ ਤੇ ਸੋਨੇ ਦੇ ਗਹਿਣਿਆਂ ਦੀਆਂ ਦੁਕਾਨਾਂ 'ਤੇ ਕਾਫੀ ਰੌਣਕ ਹੈ। ਲੋਕ ਧਨਤੇਰਸ ਨੂੰ ਲੈ ਕੇ ਰੱਜ ਕੇ ਬਰਤਨ ਤੇ ਗਹਿਣੇ ਦੀ ਖਰੀਦਾਰੀ ਕਰ ਰਹੇ ਹਨ।

ਜਲੰਧਰ ਦੇ ਰੈਣਕ ਬਾਜ਼ਾਰ, ਮੀਨਾ ਬਾਜ਼ਾਰ, ਭੈਰੋਂ ਬਾਜ਼ਾਰ ਤੇ ਨਾਲ ਲੱਗਦੇ ਬਾਜ਼ਾਰਾਂ ਵਿੱਚ ਖਰੀਦਾਰਾਂ ਦੀ ਭੀੜ ਹੈ। ਬਾਜ਼ਾਰ ਵਿੱਚ ਵੱਖ-ਵੱਖ ਡਿਜ਼ਾਈਨਾਂ ਦੇ ਰੰਗ ਬਿਰੰਗੇ ਇੱਕ ਮੁਖੀ ਤੇ ਚਾਰ ਮੁਖੀ ਮਿੱਟੀ ਦੇ ਦੀਵੇ, ਮਿੱਟੀ ਦੀਆਂ ਮੂਰਤੀਆਂ, ਜਿਨ੍ਹਾਂ ਨੂੰ ਲੋਕ ਖਰੀਦ ਕੇ ਲਿਜਾ ਰਹੇ ਹਨ। ਲੋਕ ਦੀਵਾਲੀ ਵਾਲੇ ਦਿਨ ਆਪਣੇ ਘਰਾਂ ਵਿਚ ਰੌਸ਼ਨੀ ਕਰਨ ਦੇ ਲਈ ਮਿੱਟੀ ਦੇ ਦੀਵੇ ਤੇ ਇਲੈਕਟਰੀਕਲ ਲੜਿਆਂ ਲਗਾਉਂਦੇ ਹਨ।

ਇਸ ਵਾਰ ਮਾਰਕੀਟ ਵਿਚ ਵੱਖ-ਵੱਖ ਡਿਜ਼ਾਈਨਾਂ ਦੀਆਂ ਇਲੈਕਟਰੀਕਲ ਲੜੀਆਂ ਵੀ ਮਿਲ ਰਹੀਆਂ ਹਨ। ਬਾਜ਼ਾਰਾਂ ਵਿਚ ਜਿੱਥੇ ਹੋਰ ਸਮਾਨ ਵਿਕ ਰਿਹਾ ਹੈ ਉੱਥੇ ਹੀ ਵੱਖ-ਵੱਖ ਤਰਾਂ ਦੇ ਹਾਰ ਪਲਾਸਿਟਿਕ ਦੇ ਫੁੱਲਾਂ ਦੇ ਹਾਰ, ਪਲਾਸਟਿਕ ਦੇ ਮੌਤੀਆਂ ਦੇ ਹਾਰ ਵੀ ਆਏ ਹਨ ਜੋ ਕਿ ਦੇਖਣ ਵਿਚ ਬਹੁਤ ਹੀ ਖੂਬਸੂਰਤ ਹਨ। ਬਰਲਟਨ ਪਾਰਕ ਵਿੱਚ ਲੱਗੀਆਂ ਪਟਾਕਿਆਂ ਦੀਆਂ ਦੁਕਾਨਾਂ 'ਤੇ ਵੀ ਪਟਾਕੇ ਖਰੀਦਣ ਵਾਲਿਆਂ ਦੀ ਭੀੜ ਲਗਣੀ ਸ਼ੁਰੂ ਹੋ ਗਈ ਹੈ। ਲੋਕ ਦੀਵਾਲੀ ਤੋਂ ਦੋ ਦਿਨ ਪਹਿਲਾਂ ਹੀ ਪਟਾਕੇ ਖਰੀਦ ਰਹੇ ਹਨ।

ਟਾਪ ਹੈਡਲਾਈਨ

Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Punjab News: ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget