ਕੈਬਿਨ 'ਚ ਬੈਠ ਕੇ ਨਸ਼ਾ ਕਰ ਰਿਹਾ ਡਾਕਟਰ, ਮਹਿਲਾ ਨੇ ਬਣਾਈ ਵੀਡੀਓ ਤਾਂ ਜੜਿਆ ਥੱਪੜ, ਮੱਚ ਗਈ ਤਰਥਲੀ
Jalandhar News: ਜਲੰਧਰ ਵਿੱਚ ਇੱਕ ਡਾਕਟਰ ਦੇ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਹਲਚਲ ਮੱਚ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਦਕੋਹਾ ਦੀ ਦੱਸੀ ਜਾ ਰਹੀ ਹੈ।

Jalandhar News: ਜਲੰਧਰ ਵਿੱਚ ਇੱਕ ਡਾਕਟਰ ਦੇ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਹਲਚਲ ਮੱਚ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਦਕੋਹਾ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਇਹ ਵੀਡੀਓ ਕਦੋਂ ਦੀ ਹੈ, ਇਸ ਬਾਰੇ ਹਾਲੇ ਕੋਈ ਪੁਸ਼ਟੀ ਨਹੀਂ ਹੋਈ ਹੈ।
ਜ਼ਿਕਰ ਕਰ ਦਈਏ ਕਿ ਵਾਇਰਲ ਵੀਡੀਓ ਵਿੱਚ ਇੱਕ ਡਾਕਟਰ ਨਸ਼ਾ ਕਰਦਾ ਦਿਖਾਈ ਦੇ ਰਿਹਾ ਹੈ, ਉਹ ਏਟੀਐਮ ਕਾਰਡ ਨਾਲ ਪੀਸ ਕੇ ਨਸ਼ੇ ਦਾ ਸੇਵਨ ਕਰਦਾ ਹੈ। ਜਦੋਂ ਮਹਿਲਾ ਉਸ ਦੀ ਵੀਡੀਓ ਬਣਾਉਣ ਲੱਗ ਪਈ ਤਾਂ ਉਸ ਨੇ ਮਹਿਲਾ ਨੂੰ ਵੀਡੀਓ ਬਣਾਉਣ ਲਈ ਮਨ੍ਹਾ ਕੀਤਾ, ਜਦੋਂ ਮਹਿਲਾ ਨੇ ਉਸ ਨੂੰ ਕੈਮਰਾ ਬੰਦ ਕਰਨ ਤੋਂ ਮਨ੍ਹਾ ਕੀਤਾ ਤਾਂ ਡਾਕਟਰ ਨੇ ਹੱਥੋਂ ਫੋਨ ਛਿਨ ਲਿਆ ਅਤੇ ਉਸ ਦੇ ਥੱਪੜ ਮਾਰ ਦਿੱਤਾ।
ਡਾਕਟਰ ਦਾ ਨਸ਼ਾ ਕਰਨ ਦੇ ਨਾਲ-ਨਾਲ ਇੱਕ ਹੋਰ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਇਆ ਹੈ। ਇਸ ਵਿੱਚ ਡਾਕਟਰ ਮਹਿਲਾ ‘ਤੇ ਹੱਛ ਚੁੱਕਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਤ ਇਹ ਡਾਕਟਰ ਪ੍ਰਾਈਵੇਟ ਹਸਪਤਾਲ ਵਿੱਚ ਕੰਮ ਕਰਦਾ ਹੈ।
ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਅਨੁਸਾਰ ਜਲਦੀ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਮੀਡੀਆ ਰਾਹੀਂ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਹ ਘਟਨਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦੀ ਗੰਭੀਰਤਾ ਨੂੰ ਉਜਾਗਰ ਕਰਦੀ ਹੈ।





















