ਪੜਚੋਲ ਕਰੋ

Jalandhar News: ਜਲੰਧਰ ਦੇ ਮਸ਼ਹੂਰ ਡਾਕਟਰ ਨੂੰ ਗੈਂਗਸਟਰ ਦੀ ਧਮਕੀ: 2 ਕਰੋੜ ਦੀ ਰੰਗਦਾਰੀ, ਨਾ ਦੇਣ ’ਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ! ਪੁਲਿਸ ਨੇ ਵਧਾਈ ਸੁਰੱਖਿਆ

ਜਲੰਧਰ ਤੋਂ ਰੰਗਦਾਰੀ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਫਿਰੌਤੀ ਇੱਕ ਨਾਮੀ ਡਾਕਟਰ ਤੋਂ ਮੰਗੀ ਹੈ, ਜਿਸ ਨੂੰ 2 ਕਰੋੜ ਰੁਪਏ ਦੇਣ ਦੀ ਗੱਲ ਆਖੀ ਗਈ ਹੈ। ਜੇ ਪੈਸੇ ਨਾ ਦਿੱਤੇ ਗਏ ਤਾਂ ਪੂਰੇ ਪਰਿਵਾਰ ਨੂੰ ਜਾਨੋਂ ਮਾਰਣ ਦੀ ਧਮਕੀ ਦਿੱਤੀ ਗਈ..

ਜਲੰਧਰ ਸ਼ਹਿਰ ਦੇ ਇੱਕ ਪ੍ਰਸਿੱਧ ਡਾਕਟਰ ਨੂੰ ਗੈਂਗਸਟਰ ਵੱਲੋਂ ਜਾਨੋਂ ਮਾਰਣ ਦੀ ਧਮਕੀ ਦੇ ਕੇ 2 ਕਰੋੜ ਰੁਪਏ ਦੀ ਰੰਗਦਾਰੀ ਮੰਗਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਧਮਕੀ ਤੋਂ ਬਾਅਦ ਡਾਕਟਰ ਅਤੇ ਉਨ੍ਹਾਂ ਦਾ ਪਰਿਵਾਰ ਗਹਿਰੇ ਡਰ ਦੇ ਸਾਏ ਹੇਠ ਹੈ। ਸੁਰੱਖਿਆ ਦੇ ਮੱਦੇਨਜ਼ਰ ਡਾਕਟਰ ਨੇ ਆਪਣੇ ਘਰ ਦੀ ਕਿਲਾਬੰਦੀ ਕਰ ਲਈ ਹੈ ਅਤੇ ਪੁਲਿਸ ਕਮਿਸ਼ਨਰ ਕੋਲੋਂ ਸੁਰੱਖਿਆ ਦੀ ਗੁਹਾਰ ਲਗਾਈ ਹੈ।

ਜਲੰਧਰ ਦੇ ਇੱਕ ਮਸ਼ਹੂਰ ਡਾਕਟਰ ਨੂੰ ਹਾਲ ਹੀ ਵਿੱਚ ਇੱਕ ਗੈਂਗਸਟਰ ਵੱਲੋਂ ਧਮਕੀ ਭਰਿਆ ਸੁਨੇਹਾ ਮਿਲਿਆ ਹੈ, ਜਿਸ ਵਿੱਚ ਸਾਫ਼ ਤੌਰ ’ਤੇ ਕਿਹਾ ਗਿਆ ਹੈ ਕਿ ਜੇਕਰ 2 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਡਾਕਟਰ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਕਮਿਸ਼ਨਰ ਨੂੰ ਮਿਲੇ ਡਾਕਟਰ, ਸੁਰੱਖਿਆ ਵਧਾਈ ਗਈ

ਇਸ ਗੰਭੀਰ ਧਮਕੀ ਤੋਂ ਬਾਅਦ ਡਾਕਟਰ ਨੇ ਤੁਰੰਤ ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੁਲਿਸ ਨੂੰ ਪੂਰੇ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਡਾਕਟਰ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਘਰ ਦੀ ਕਿਲ੍ਹੇਬੰਦੀ ਅਤੇ ਦਹਿਸ਼ਤ ਦਾ ਮਾਹੌਲ

ਧਮਕੀ ਮਿਲਣ ਤੋਂ ਬਾਅਦ ਡਾਕਟਰ ਨੇ ਸੁਰੱਖਿਆ ਦੇ ਤੌਰ ’ਤੇ ਮਾਡਲ ਟਾਊਨ ਸਥਿਤ ਆਪਣੇ ਘਰ ਨੂੰ ਇਲੈਕਟ੍ਰਿਕ ਫੈਂਸਿੰਗ (ਬਿਜਲੀ ਵਾਲੀਆਂ ਤਾਰਾਂ) ਨਾਲ ਕਵਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਰ ਦੇ ਮਾਹੌਲ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਘਰ ਤੋਂ ਬਾਹਰ ਵੀ ਨਹੀਂ ਨਿਕਲੇ। ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਹੋਰ ਡਾਕਟਰਾਂ ਅਤੇ ਚਿਕਿਤਸਾ ਜਗਤ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਪੀੜਤ ਡਾਕਟਰ ਦਾ ਹਸਪਤਾਲ ਸ਼ਹਿਰ ਦੇ ਵਿਅਸਤ ਗੁਰੂ ਨਾਨਕ ਮਿਸ਼ਨ ਚੌਕ ਦੇ ਨੇੜੇ ਸਥਿਤ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੇ ਇੱਕ ਕਰੀਬੀ ਰਿਸ਼ਤੇਦਾਰ ਦੀ ਸ਼ਹਿਰ ਵਿੱਚ ਦੋ-ਪਹੀਆ ਵਾਹਨਾਂ ਦੀ ਵੱਡੀ ਏਜੰਸੀ ਵੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਅਧਿਕਾਰਕ ਐਫਆਈਆਰ ਦਰਜ ਕੀਤੀ ਗਈ ਹੈ ਜਾਂ ਨਹੀਂ, ਇਸ ਦੀ ਪੁਸ਼ਟੀ ਹੋਣੀ ਹਜੇ ਬਾਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget