Crime News: ਜਲੰਧਰ 'ਚ ਡਬਲ ਮਰਡਰ, ਸਿਰ 'ਤੇ ਵਾਰ ਕਰਕੇ ਉਤਾਰਿਆ ਮੌਤ ਦੇ ਘਾਟ, ਪਿਓ ਪੁੱਤਰ ਸਮੇਤ 3 ਕਾਬੂ
Jalandhar Double Murder: ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਨੇ 8 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਕਰੀਬ 3 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਮੁਲਜ਼ਮਾਂ ਦੀ ਪਛਾਣ
Jalandhar Double Murder: ਜਲੰਧਰ ਦੇ ਕਰਤਾਰਪੁਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਘਟਨਾ 'ਚ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਇਹ ਘਟਨਾ ਕਰਤਾਰਪੁਰ ਦੇ ਪਿੰਡ ਕਾਲਾ ਬਾਹੀਆ ਵਿੱਚ ਬੀਤੀ ਸ਼ਾਮ ਕਰੀਬ 6.30 ਵਜੇ ਵਾਪਰੀ। ਕਰਤਾਰਪੁਰ ਥਾਣੇ ਦੇ ਸੀਨੀਅਰ ਅਧਿਕਾਰੀ ਅਤੇ ਜਲੰਧਰ ਦੇਹਾਤ ਪੁਲੀਸ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪਹੁੰਚ ਗਈ ਹੈ।
ਪੁਲੀਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜੋ ਕਰਤਾਰਪੁਰ ਦੇ ਰਹਿਣ ਵਾਲੇ ਹਨ। ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਇਹ ਝਗੜਾ ਕਾਫੀ ਸਮੇਂ ਤੋਂ ਦੋਵਾਂ ਧਿਰਾਂ ਵਿਚਾਲੇ ਚੱਲ ਰਿਹਾ ਸੀ। ਬੀਤੀ ਦੇਰ ਸ਼ਾਮ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਨੇ 8 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਕਰੀਬ 3 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਪੁੱਤਰ ਹਰੀ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਦੋਵਾਂ ਵਿਅਕਤੀਆਂ ਦੇ ਸਿਰ ’ਤੇ ਕਈ ਵਾਰ ਕੀਤੇ , ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਘਟਨਾ 'ਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਜਿਸ ਦਾ ਇਲਾਜ ਕਰਤਾਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ। ਐਸਐਚਓ ਰਮਨਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਪ੍ਰਵਾਸੀ ਸਨ, ਜੋ ਕਿ ਕਰਤਾਰਪੁਰ ਰਹਿੰਦੇ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial