Punjab News : ਪਰਾਲੀ ਦੀ ਸਾਂਭ-ਸੰਭਾਲ ਵਾਲੀਆਂ 271 ਮਸ਼ੀਨਾਂ ਦਾ ਕੱਢਿਆ ਡਰਾਅ, ਆਖਰੀ ਮੌਕਾ, 14 ਦਿਨਾਂ ਦਾ ਸਮਾਂ ਬਚਿਆ
Paddy Straw - ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਸੀ.ਆਰ.ਐਮ ਸਕੀਮ...
Punjab News - ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਸੀ.ਆਰ.ਐਮ ਸਕੀਮ ਸਾਲ 2023-24 ਦੌਰਾਨ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਆਰ.ਐਮ.ਬੀ ਪਲਾਓ, ਜੀਰੋ ਟਿਲ ਡਰਿਲ, ਪੈਡੀ ਸਟਰਾਅ ਚੌਪਰ, ਸਰਬ ਮਾਸਟਰ, ਸੁਪਰ ਐਸ.ਐਮ.ਐਸ, ਬੇਲਰ, ਰੇਕ ਅਤੇ ਕਰਾਪ ਰੀਪਰ ਅਤੇ ਸਰਫੇਸ ਸੀਡਰ ਸਬੰਧੀ ਪ੍ਰਾਪਤ ਹੋਈਆਂ ਦਰਖਾਸਤਾਂ ਦਾ ਆਨਲਾਈਨ ਲਾਟਰੀ ਸਿਸਟਮ ਰਾਹੀਂ ਡਰਾਅ ਕੱਢਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕੈਟਾਗਿਰੀ ਵਿੱਚ ਕੁੱਲ 271 ਮਸ਼ੀਨਾਂ ਨੂੰ ਸੈਂਕਸ਼ਨ ਪੋਰਟਲ ਰਾਹੀਂ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਮਸ਼ੀਨਾਂ ਖਰੀਦਣ ਲਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ 14 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।
ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਕਿਸਾਨ ਵੱਧ ਤੋਂ ਵੱਧ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਵਾਲੀਆਂ ਮਸ਼ੀਨਾਂ ਨਾਲ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਹੀ ਕਣਕ ਦੀ ਬਿਜਾਈ ਕਰਨ। ਉਨ੍ਹਾਂ ਦੱਸਿਆ ਕਿ ਇਸ ਵਾਰ ਚੇਅਰਮੈਨ ਏਅਰ ਕੁਆਲਿਟੀ ਇੰਨਡੈਕਸ, ਨਵੀਂ ਦਿੱਲੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜ਼ੀਰੋ ਸਟੱਬਲ ਬਰਨਿੰਗ ਦਾ ਟੀਚਾ ਦਿੱਤਾ ਗਿਆ ਹੈ ਅਤੇ ਇਸ ਦੀ ਮੁਹਿੰਮ ਵੀ ਸ਼ੁਰੂ ਹੋ ਚੁੱਕੀ ਹੈ।
ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਏ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ