Jalandhar News: ਜਲੰਧਰ ਦੇ ਮਾਤਾ ਚਿੰਤਪੁਰਨੀ ਮੰਦਰ (Mata Chintapurni temple) 'ਚ ਆਉਣ ਵਾਲੇ ਲੋਕਾਂ ਲਈ ਡ੍ਰੈੱਸ ਕੋਡ ਜਾਰੀ ਕੀਤਾ ਹੈ। ਮਾਂ ਚਿੰਤਪੁਰਨੀ ਮੰਦਰ 'ਚ ਹੁਣ ਪਾਟੀਆਂ ਜੀਨਾਂ, ਕੈਪਰੀ ਤੇ ਸਕਰਟ ਸਮੇਤ ਵੈਸਟਰਨ ਡ੍ਰੈੱਸ ਪਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਮੰਦਿਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਜਿਹੜੇ ਲੋਕ ਛੋਟੇ ਕੱਪੜੇ, ਫਟੀ ਜੀਨਸ, ਕੈਪਰੀ ਸਕਰਟ ਸਮੇਤ ਵੈਸਟਰਨ ਡ੍ਰੈੱਸ ਪਾ ਕੇ ਆਉਣਗੇ, ਉਨ੍ਹਾਂ ਨੂੰ ਮੰਦਰ ਵਿੱਚ ਐਂਟਰੀ ਨਹੀਂ ਮਿਲੇਗੀ।ਮੰਦਰ (Mata Chintapurni temple) ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਅਨਿਲ ਪਾਠਕ ਨੇ ਦੱਸਿਆ ਕਿ ਹੁਣ ਸ਼ਰਧਾਲੂਆਂ ਨੂੰ ਸਾਦੇ ਕੱਪੜੇ ਪਾ ਕੇ ਹੀ ਮੰਦਰ ਆਉਣਾ ਪਵੇਗਾ।
ਉਨ੍ਹਾਂ ਦੱਸਿਆ ਕਿ ਮੰਦਰ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਇਨ੍ਹਾਂ ‘ਤੇ ਪਾਬੰਦੀ ਲਗਾਈ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੇ ਜਲੰਧਰ ਦੇ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਿਰ ਪ੍ਰਬੰਧਨ ਨੇ ਵੀ ਡਰੈਸ ਕੋਡ ਲਾਗੂ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਜਲੰਧਰ ਦੇ ਮਾਤਾ ਚਿੰਤਪੁਰਨੀ ਮੰਦਰ (Mata Chintapurni temple) 'ਚ ਆਉਣ ਵਾਲੇ ਲੋਕਾਂ ਲਈ ਡ੍ਰੈੱਸ ਕੋਡ ਜਾਰੀ ਕੀਤਾ ਹੈ। ਮਾਂ ਚਿੰਤਪੁਰਨੀ ਮੰਦਰ 'ਚ ਹੁਣ ਪਾਟੀਆਂ ਜੀਨਾਂ, ਕੈਪਰੀ ਤੇ ਸਕਰਟ ਸਮੇਤ ਵੈਸਟਰਨ ਡ੍ਰੈੱਸ ਪਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ