Jalandhar News: ਜਲੰਧਰ 'ਚ ਹੁਣ ਨਹੀਂ ਉੱਡਣਗੇ ਡਰੋਨ, ਐਲਾਨਿਆਂ “ਨੋ ਡਰੋਨ ਜ਼ੋਨ”, ਜਾਣੋ ਕੀ ਹੈ ਕਾਰਨ ?
ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਹੁਕਮ ਦਿੱਤਾ ਕਿ ਇਹ ਪਾਬੰਦੀ ਅੱਜ ਤੋਂ ਅਗਲੇ ਤਿੰਨ ਮਹੀਨਿਆਂ ਤੱਕ ਲਾਗੂ ਰਹੇਗੀ।
Jalandhar News: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਹੁਕਮ ਦਿੱਤੇ ਹਨ ਕਿ ਜਲੰਧਰ ਦੇ ਅਧਿਕਾਰ ਖੇਤਰ ਨੂੰ “ਨੋ ਡਰੋਨ ਜ਼ੋਨ” ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਤੇ ਮਾਨਵ ਰਹਿਤ ਏਰੀਅਲ ਵਹੀਕਲ (ਯੂ.ਏ.ਵੀ.) ਦੀ ਉਡਾਣ ’ਤੇ ਤੁਰੰਤ ਪ੍ਰਭਾਵ ਨਾਲ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।
ਅਗਲੇ ਤਿੰਨ ਮਹੀਨਿਆਂ ਤੱਕ ਜਾਰੀ ਰਹਿਣਗੇ ਆਦੇਸ਼
ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਹੁਕਮ ਦਿੱਤਾ ਕਿ ਇਹ ਪਾਬੰਦੀ ਅੱਜ ਤੋਂ ਅਗਲੇ ਤਿੰਨ ਮਹੀਨਿਆਂ ਤੱਕ ਲਾਗੂ ਰਹੇਗੀ।
ਪੁਲਿਸ ਤੇ ਹਥਿਆਰਬੰਦ ਬਲਾਂ ਲਈ ਵੀ ਪਹਿਲਾਂ ਸੂਚਿਤ ਕਰਨਾ ਜ਼ਰੂਰੀ
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਇਸੇ ਉਦੇਸ਼ ਲਈ ਯੂਏਵੀ/ਡਰੋਨ ਦੀ ਵਰਤੋਂ ਕਰਨ ਵਿੱਚ ਸ਼ਾਮਲ ਪੁਲਿਸ ਅਤੇ ਹਥਿਆਰਬੰਦ ਬਲਾਂ ਨੂੰ ਯੂਏਵੀ/ਡਰੋਨ ਤਾਇਨਾਤ ਕਰਨ ਤੋਂ ਪਹਿਲਾਂ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੂੰ ਸੂਚਿਤ ਕਰਨਾ ਹੋਵੇਗਾ। ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਜਲੰਧਰ ਦਿਹਾਤੀ ਇਸ ਹੁਕਮ ਨੂੰ ਲਾਗੂ ਕਰਨਾ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ: Punjab News: ਹਨੀ ਟਰੈਪ ਮਾਮਲੇ 'ਚ ਇੰਸਪੈਕਟਰ, ਵਕੀਲ ਅਤੇ ਭਾਜਪਾ ਨੇਤਾ ਸਮੇਤ 6 ਖਿਲਾਫ ਮਾਮਲਾ ਦਰਜ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ