Jalandhar News: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨਾਮ ਦਾ ਕੋਈ ਡਰ ਨਹੀਂ। ਆਮ ਲੋਕ ਖੁਦ ਨਸ਼ਾ ਤਸਕਰਾਂ ਨਾਲ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਨਾਲੋਂ ਵੀ ਵੱਧ ਨਸ਼ਾ ਵਿਕ ਰਿਹਾ ਹੈ।
ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਪਰ ਪੋਸਟ ਸ਼ੇਅਰ ਕਰਦਿਆਂ ਕਿਹਾ...
ਨਸ਼ੇ ਦੇ ਖਾਤਮੇ ਦੀ ਗਾਰੰਟੀ ਦੇਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਗਾਰੰਟੀ ਦਾ ਇਹ ਹਾਲ ਦੇਖਣਾ ਚਾਹੀਦਾ ਹੈ। ਕਿਸ ਤਰ੍ਹਾਂ ਪੰਜਾਬ ਵਿੱਚ ਨਸ਼ਾ ਪਹਿਲਾਂ ਨਾਲੋਂ ਕਿਤੇ ਰਫ਼ਤਾਰ ਤੇ ਧੜੱਲੇਦਾਰੀ ਨਾਲ ਵਿਕ ਰਿਹਾ ਹੈ। ਕਾਨੂੰਨ ਵਿਵਸਥਾ ਨਾਮ ਦਾ ਕੋਈ ਡਰ ਨਹੀਂ, ਆਮ ਲੋਕ ਖੁਦ ਨਸ਼ਾ ਤਸਕਰਾਂ ਨਾਲ ਲੜਾਈ ਲੜ ਰਹੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਲੀਡਰ ਸਰਵਨ ਸਿੰਘ ਪੰਧੇਰ ਨੇ ਨਸ਼ੇ ਵਿੱਚ ਧੁੱਤ ਇੱਕ ਕੁੜੀ ਦੀ ਵੀਡੀਓ ਸ਼ੇਅਰ ਕਰਕੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹੀ ਹੈ। ਇਸ ਵੀਡੀਓ ਵਿੱਚ ਕੁੜੀ ਨੇ ਚਿੱਟੇ ਦਾ ਇੰਨਾ ਸੇਵਨ ਕੀਤਾ ਹੋਇਆ ਹੈ ਕਿ ਉਸ ਕੋਲੋਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ। ਸਰਵਨ ਸਿੰਘ ਪੰਧੇਰ ਨੇ ਦਾਅਵਾ ਕੀਤਾ ਹੈ ਕਿ ਇਹ ਵੀਡੀਓ ਜੰਡਿਆਲਾ ਗੁਰੂ ਅੰਮ੍ਰਿਤਸਰ ਦੀ ਹੈ। ਇਹ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਹੈ।
ਸਰਵਨ ਸਿੰਘ ਪੰਧੇਰ ਨੇ ਟਵੀਟ ਕਰਦਿਆਂ ਲਿਖਿਆ...
#ਹਰਭਜਨ ਸਿੰਘ ਜੀ ਈਟੀਓ ਦਾ ਇਲਾਕਾ
#ਭਗਵੰਤ ਮਾਨ ਜੀ ਰੰਗਲਾ ਪੰਜਾਬ ਦੇਖ ਲਓ #ਜੰਡਿਆਲਾ ਗੁਰੂ ਅੰਮ੍ਰਿਤਸਰ ਦੀ ਘਟਨਾ
#ਪੰਜਾਬ ਦੀ ਧੀ ਨਸ਼ਿਆਂ ਦਾ ਸ਼ਿਕਾਰ
#ਸਰਕਾਰਾਂ ਸਿਵਲ ਸੁਸਾਇਟੀ ਸਮਾਜ ਸਭ ਫੇਲ ਹੁੰਦਾ ਨਜ਼ਰ ਆ ਰਿਹਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।