DSP Babbandeep Singh Suspended: ਪੰਜਾਬ ਪੁਲਿਸ ਵਿਭਾਗ ਦੇ ਵਿੱਚ ਵੱਡੀ ਕਾਰਵਾਈ ਹੋਈ ਹੈ, ਜਿਸ ਕਰਕੇ ਮਹਿਕਮੇ 'ਚ ਹਲਚਲ ਮੱਚ ਗਈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ (DGP) ਨੇ ਵੱਡੀ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਦੇ ਡੀ.ਐਸ.ਪੀ. ਹੈੱਡਕੁਆਰਟਰ ਬਬਨਦੀਪ ਸਿੰਘ ਨੂੰ ਸੇਵਾਵਾਂ ਤੋਂ ਨਿਲੰਬਿਤ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਮਹੀਨੇ ਹੀ ਬਬਨਦੀਪ ਸਿੰਘ ਦਾ ਤਬਾਦਲਾ ਜਲੰਧਰ ਤੋਂ ਕਰਕੇ ਉਹਨਾਂ ਨੂੰ ਡੀ.ਐਸ.ਪੀ. ਹੁਸ਼ਿਆਰਪੁਰ ਤਾਇਨਾਤ ਕੀਤਾ ਗਿਆ ਸੀ।
ਇਸ ਵਜ੍ਹਾ ਕਰਕੇ ਹੋਇਆ ਐਕਸ਼ਨ
ਡੀ.ਜੀ.ਪੀ. ਦਫ਼ਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਡੀ.ਐਸ.ਪੀ. ਬਬਨਦੀਪ ਨੇ ਪਟਿਆਲਾ ਲਾਅ ਯੂਨੀਵਰਸਿਟੀ ਵਿੱਚ ਆਪਣੇ ਇੱਕ ਕੋਰਸ ਦੌਰਾਨ ਕੁਝ ਪੁਲਿਸ ਅਫ਼ਸਰਾਂ ਨਾਲ ਗਲਤ ਵਰਤਾਓ ਕੀਤਾ ਸੀ, ਜਿਸ ਬਾਰੇ ਡੀ.ਜੀ.ਪੀ. ਕੋਲ ਕਈ ਸ਼ਿਕਾਇਤਾਂ ਆਈਆਂ ਸਨ।
17 ਨਵੰਬਰ ਤੋਂ 22 ਨਵੰਬਰ ਤੱਕ ਬਬਨਦੀਪ ਸਿੰਘ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਕੋਰਸ ਕਰ ਰਹੇ ਸਨ, ਜਿਸ ਦੌਰਾਨ ਇਹ ਵਿਵਾਦ ਵਾਪਰਿਆ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਉਹ ਜਲੰਧਰ ਵਿੱਚ ਏ.ਸੀ.ਪੀ. ਦੇ ਅਹੁਦੇ 'ਤੇ ਤਾਇਨਾਤ ਸਨ ਅਤੇ 10 ਦਿਨ ਪਹਿਲਾਂ ਹੀ ਉਹਨਾਂ ਦਾ ਤਬਾਦਲਾ ਹੋਇਆ ਸੀ।
10 ਦਿਨ ਪਹਿਲਾਂ ਜਲੰਧਰ ਤੋਂ ਹੁਸ਼ਿਆਰਪੁਰ ਹੋਇਆ ਸੀ ਤਬਾਦਲਾ
ਏ.ਸੀ.ਪੀ. ਬਬਨਦੀਪ ਸਿੰਘ ਦਾ ਜਲੰਧਰ ਕੈਂਟ ਤੋਂ ਤਬਾਦਲਾ ਕਰਕੇ ਉਹਨਾਂ ਨੂੰ ਡੀ.ਐਸ.ਪੀ. ਹੈੱਡਕੁਆਰਟਰ ਹੁਸ਼ਿਆਰਪੁਰ ਤੈਨਾਤ ਕੀਤਾ ਗਿਆ ਸੀ। 10 ਦਿਨ ਪਹਿਲਾਂ ਹੀ ਪੁਲਿਸ ਵਿਭਾਗ ਵੱਲੋਂ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਜਲੰਧਰ ਕੈਂਟ 'ਚ ਏ.ਸੀ.ਪੀ. ਦੇ ਤੌਰ 'ਤੇ ਤੈਨਾਤ ਬਬਨਦੀਪ ਦਾ ਤਬਾਦਲਾ ਕਰਕੇ ਉਹਨਾਂ ਨੂੰ ਡੀ.ਐਸ.ਪੀ. ਹੈੱਡਕੁਆਰਟਰ ਲਗਾਇਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।