ਪੜਚੋਲ ਕਰੋ

ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਪਹੁੰਚੀ ਵਤਨ, ਦੋ  ਬੱਚਿਆਂ ਦਾ ਬਾਪ ਸੀ ਜਤਿੰਦਰ, ਡਾ. ਓਬਰਾਏ ਨੇ ਪਰਿਵਾਰ ਲਈ ਪੈਨਸ਼ਨ ਦਾ ਕੀਤਾ ਐਲਾਨ 

Dead body of Jitendra: ਡਾ.ਓਬਰਾਏ ਨੇ ਦੱਸਿਆ ਕਿ ਜਤਿੰਦਰ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ 'ਤੇ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ

Dead body of Jitendra: ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਾਸੂਮ ਬੱਚਿਆਂ ਦਾ ਪਿਤਾ ਜਤਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁੱਝ ਸਮਾਂ ਪਹਿਲਾਂ ਦੁਬਈ ਆਇਆ ਸੀ ਕਿ ਬੀਤੇ ਦਿਨੀਂ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ।

 ਡਾ.ਓਬਰਾਏ ਨੇ ਦੱਸਿਆ ਕਿ ਜਤਿੰਦਰ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ 'ਤੇ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਹਨਾਂ ਦੀ ਦੁਬਈ ਸਥਿਤ ਟੀਮ ਵੱਲੋਂ ਜਤਿੰਦਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਦੁਬਈ ਸਥਿਤ ਭਾਰਤੀ ਦੂਤਘਰ ਵੱਲੋਂ ਕੀਤਾ ਗਿਆ ਹੈ।

ਡਾ.ਐਸ.ਪੀ.ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਜਤਿੰਦਰ ਸਿੰਘ ਦੇ ਮਾਸੂਮ ਬੱਚਿਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥਿਗਲੀ ਦੇ ਜਗਬੀਰ ਸਿੰਘ, ਅੰਮ੍ਰਿਤਸਰ ਦੇ ਕਸਬਾ ਅਜਨਾਲਾ ਨੇੜਲੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਨੇੜਲੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ।

 ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਆਗੂ ਜਗਦੇਵ ਸਿੰਘ ਛੀਨਾ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 373 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਤਿੰਦਰ ਸਿੰਘ ਦੇ ਪਿਤਾ ਹਰਭਜਨ ਸਿੰਘ, ਰਿਸ਼ਤੇਦਾਰ ਬਲਵਿੰਦਰ ਕੁਮਾਰ ਅਤੇ ਪਿੰਡ ਵਾਸੀਆਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਤਿੰਦਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Advertisement
ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ
ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ
ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ
Embed widget