Jalandhar News: ਨਸ਼ਾਂ ਤਸਕਰਾਂ 'ਤੇ ਈਡੀ ਦਾ ਸ਼ਿਕੰਜਾ, ਗੁਰਦੀਪ ਰਾਣੋ ਤੇ ਰਾਜੇਸ਼ ਕੁਮਾਰ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ
Punjab News: ਈਡੀ ਨੇ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਣੋ ਦੇ ਵਿਦੇਸ਼ ਵਿੱਚ ਰਹਿੰਦੇ ਕਥਿਤ ਨਸ਼ਾ ਤਸਕਰਾਂ ਸਿਮਰਨਜੀਤ ਸਿੰਘ ਤੇ ਤਨਵੀਰ ਬੇਦੀ ਨਾਲ ‘ਸਬੰਧ’ ਸਨ।
Jalandhar News: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅੰਦਰ ਨਸ਼ਾ ਤਸਕਰਾਂ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਅਹਿਮ ਕਾਰਵਾਈ ਕਰਦਿਆਂ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਦੋ ਕੇਸਾਂ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 7.90 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਹਾਸਲ ਜਾਣਕਾਰੀ ਅਨੁਸਾਰ ਜਲੰਧਰ ਦਾ ਈਡੀ ਦਫਤਰ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਜ਼ਬਤ ਕੀਤੀਆਂ ਜਾਇਦਾਦਾਂ ਵਿੱਚ ਗੁਰਦੀਪ ਸਿੰਘ ਰਾਣੋ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ 16 ਅਚੱਲ ਜਾਇਦਾਦਾਂ ਤੇ ਰਾਜੇਸ਼ ਕੁਮਾਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ 11 ਅਚੱਲ ਜਾਇਦਾਦਾਂ ਸ਼ਾਮਲ ਹਨ। ਇਸ ਦੌਰਾਨ ਨਕਦੀ ਤੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ: ਕਮਿਸ਼ਨਰ ਹੱਥ ਨਗਰ ਨਿਗਮ ਪਟਿਆਲਾ ਦੀ ਕਮਾਨ, ਤੂਫਾਨਾਂ ਨਾਲ ਭਰੇ ਰਹੇ ਪੂਰੇ ਪੰਜ ਸਾਲ
ਈਡੀ ਨੇ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਣੋ ਦੇ ਵਿਦੇਸ਼ ਵਿੱਚ ਰਹਿੰਦੇ ਕਥਿਤ ਨਸ਼ਾ ਤਸਕਰਾਂ ਸਿਮਰਨਜੀਤ ਸਿੰਘ ਤੇ ਤਨਵੀਰ ਬੇਦੀ ਨਾਲ ‘ਸਬੰਧ’ ਸਨ। ਉਨ੍ਹਾਂ ਕਿਹਾ ਕਿ ਰਾਜੇਸ਼ ਕੁਮਾਰ ਮੈਡੀਕਲ ਸਟੋਰ ਚਲਾਉਣ ਦੀ ਆੜ ਵਿੱਚ ਨਸ਼ੇ ਵੇਚ ਰਿਹਾ ਸੀ। ਉਨ੍ਹਾਂ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਅਚੱਲ ਜਾਇਦਾਦਾਂ ਸਬੰਧੀ ਮੁਲਜ਼ਮ ਕੋਈ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕਰ ਸਕੇ। ਕਾਬਿਲੇਗ਼ੌਰ ਹੈ ਕਿ ਪੰਜਾਬ 'ਚ ਦਿਨੋਂ ਦਿਨ ਡਰੱਗ ਮਾਫੀਆ ਦਾ ਜਾਲ ਫੈਲਦਾ ਜਾ ਰਿਹਾ ਹੈ, ਜਿਸ ਨੂੰ ਠੱਲ ਪਾਉਣ ਦੀ ਤਿਆਰੀ ਪੰਜਾਬ ਸਰਕਾਰ ਨੇ ਕਰ ਲਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।