ਪੜਚੋਲ ਕਰੋ

Punjab News: 2 ਹਜ਼ਾਰ ਕਰੋੜ ਦੇ ਘਪਲੇ ਮਾਮਲੇ 'ਚ ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਕੀਤਾ ਗ੍ਰਿਫ਼ਤਾਰ-ਸੂਤਰ

ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Punjab News: ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।

ਜ਼ਿਕਰ ਕਰ ਦਈਏ ਕਿ ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਤੇ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। 

ਕੀ ਹੈ ਇਹ ਪੂਰਾ ਘੁਟਾਲਾ ?

ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਹੀ ਵਿਭਾਗ ਵਿੱਚ ਗ਼ਲਤ ਵਾਹਨਾਂ ਦੇ ਨੰਬਰ ਲਿਖਵਾ ਦਿੱਤੇ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ। ਇਸ ਮਾਮਲੇ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget