ਪੜਚੋਲ ਕਰੋ

Jalandhar News: ਕੇਜਰੀਵਾਲ ਵੱਲੋਂ ਈਡੀ ਨੂੰ ਜਵਾਬ! ਮੈਂ ਆਪਣੀ ਜ਼ਿੰਦਗੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਬਤੀਤ ਕੀਤੀ, ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ...

Jalandhar News: ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਸਬੰਧੀ ਅੱਜ ਲਈ ਸੰਮਨ ਭੇਜਿਆ ਸੀ। ਪੰਜਾਬ ਪਹੁੰਚੇ ਕੇਜਰੀਵਾਲ ਨੇ ਕਿਹਾ ਕਿ ਮੈਂ ਹਰ ਕਾਨੂੰਨੀ ਸੰਮਨ ਮੰਨਣ ਲਈ ਤਿਆਰ ਹਾਂ। 

Jalandhar News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਆਪਣਾ ਲਿਖਤੀ ਜਵਾਬ ਭੇਜਿਆ ਹੈ। ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਸਬੰਧੀ ਅੱਜ ਲਈ ਸੰਮਨ ਭੇਜਿਆ ਸੀ। ਪੰਜਾਬ ਪਹੁੰਚੇ ਕੇਜਰੀਵਾਲ ਨੇ ਕਿਹਾ ਕਿ ਮੈਂ ਹਰ ਕਾਨੂੰਨੀ ਸੰਮਨ ਮੰਨਣ ਲਈ ਤਿਆਰ ਹਾਂ। 

ਉਨ੍ਹਾਂ ਨੇ ਕਿਹਾ ਕਿ ਈਡੀ ਦਾ ਇਹ ਸੰਮਨ ਵੀ ਪਿਛਲੇ ਸੰਮਨਾਂ ਵਾਂਗ ਗੈਰ-ਕਾਨੂੰਨੀ ਹੈ। ਈਡੀ ਦੇ ਸੰਮਨ ਸਿਆਸਤ ਤੋਂ ਪ੍ਰੇਰਿਤ ਹਨ। ਇਸ ਲਈ ਇਹ ਸੰਮਨ ਵਾਪਸ ਲਏ ਜਾਣ। ਕੇਜਰੀਵਾਲ ਨੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਬਤੀਤ ਕੀਤੀ ਹੈ। ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। 

ਦੱਸ ਦਈਏ ਕਿ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਮਨ ਭੇਜ ਕੇ ਅੱਜ ਪੇਸ਼ ਹੋਣ ਲਈ ਕਿਹਾ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਅੱਜ ਹੁਸ਼ਿਆਰਪੁਰ ਵਿਖੇ 10 ਦਿਨਾਂ ਦਾ ਵਿਪਾਸਨਾ ਮੈਡੀਟੇਸ਼ਨ ਕੋਰਸ ਸ਼ੁਰੂ ਕੀਤਾ। ਇਸ ਲਈ ਕੇਜਰੀਵਾਲ ਨੇ ਆਪਣੇ ਵਕੀਲ ਜ਼ਰੀਏ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਲਿਖਤੀ ਜੁਆਬ ਭੇਜਿਆ। ਸੂਤਰਾਂ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਉਨ੍ਹਾਂ ਹੋਰਨਾਂ ਸੰਮਨਾਂ ਦੀ ਘੋਖ ਕੀਤੀ ਹੈ ਜੋ ਈਡੀ ਵੱਲੋਂ ਵੱਖ ਵੱਖ ਹਸਤੀਆਂ ਨੂੰ ਭੇਜੇ ਗਏ ਸਨ ਤੇ ਅਦਾਲਤਾਂ ਨੇ ਅਜਿਹੇ ਸੰਮਨਾਂ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਸੀ।

ਦੱਸ ਦਈਏ ਕਿ ਈਡੀ ਨੇ ਪਹਿਲਾਂ 2 ਨਵੰਬਰ ਨੂੰ ਕੇਜਰੀਵਾਲ ਨੂੰ ਤਲਬ ਕੀਤਾ ਸੀ ਪਰ ਉਸ ਵੇਲੇ ਵੀ ਕੇਜਰੀਵਾਲ ਨੇ ਈਡੀ ਨੂੰ ਲਿਖਤੀ ਚਿੱਠੀ ਭੇਜ ਕੇ ਪੁੱਛਿਆ ਸੀ ਕਿ ਉਨ੍ਹਾਂ ਨੂੰ ਕਿਸ ਹੈਸੀਅਤ ਦੇ ਤੌਰ ’ਤੇ ਸੰਮਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਈਡੀ ਬਤੌਰ ਪਾਰਟੀ ਪ੍ਰਧਾਨ ਜਾਂ ਮੁੱਖ ਮੰਤਰੀ ਦੇ ਤੌਰ ’ਤੇ ਬੁਲਾ ਰਹੀ ਹੈ ਜਾਂ ਫਿਰ ਗਵਾਹ ਜਾਂ ਦੋਸ਼ੀ ਦੇ ਤੌਰ ’ਤੇ ਬੁਲਾਇਆ ਜਾ ਰਿਹਾ ਹੈ। ਈਡੀ ਨੇ ਸੂਬਾਈ ਅਸੈਂਬਲੀਆਂ ਦੀਆਂ ਚੋਣਾਂ ਕਰਕੇ ਕੁਝ ਸਮੇਂ ਤੱਕ ਮਾਮਲੇ ਨੂੰ ਠੰਢਾ ਰੱਖਿਆ ਤੇ ਚੋਣ ਨਤੀਜਿਆਂ ਮਗਰੋਂ ਹੁਣ ਮੁੜ ‘ਆਪ’ ਸੁਪਰੀਮੋ ਨੂੰ ਤਲਬ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
Embed widget