ਜਲੰਧਰ : ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ 10 ਜੁਲਾਈ 2023 ਦਿਨ ਸੋਮਵਾਰ ਨੂੰ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਆਪਣੇ ਹੁਕਮਾਂ ਵਿੱਚ, ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਲੰਧਰ ਦੇ ਮੌਸਮ ਦੇ ਹਾਲਾਤ ਨੂੰ ਮੁੱਖ ਰੱਖਦੇ ਹੋਏ 10 ਜੁਲਾਈ ਨੂੰ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਭਾਰੀ ਬਾਰਿਸ਼ ਕਾਰਨ ਸ਼ਾਹਕੋਟ ਅਤੇ ਫਿਲੌਰ ਦੇ ਸਰਕਾਰੀ ਸਕੂਲਾਂ/ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿੱਚ ਪਾਣੀ ਭਰ ਜਾਣ ਕਰਕੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਭਾਰੀ ਦਿੱਕਤ ਦੇ ਖਦਸ਼ੇ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।
ਰੋਪੜ ਅਤੇ ਨਵਾਂਸ਼ਹਿਰ ਪ੍ਰਸ਼ਾਸਨ ਨੇ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ‘ਚ ਸੋਮਵਾਰ ਦੀ ਛੁੱਟੀ ਕਰਨ ਦਾ ਕੀਤਾ ਐਲਾਨ।
ਓਧਰ ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਸੂਬੇ ਦੇ 4 ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ, ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕ ਖਾਸ ਤੌਰ 'ਤੇ ਦਰਿਆ ਦੇ ਕੰਢਿਆਂ 'ਤੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial