Hoshiarpur News: ਦਸੂਹਾ-ਤਲਵਾੜਾ ਮੁੱਖ ਮਾਰਗ 'ਤੇ ਕਸਬਾ ਘੋਗਰਾ 'ਚ ਦਸੂਹਾ ਵੱਲ ਜਾ ਰਹੀ ਤੇਜ਼ ਰਫ਼ਤਾਰ ਕਾਰ ਨੇ ਪਿੰਡ ਹਲੇੜ ਨੇੜੇ ਪੈਦਲ ਜਾ ਰਹੀ ਬਜ਼ੁਰਗ ਔਰਤ ਨੂੰ ਟੱਕਰ ਮਾਰ ਕੇ ਅੱਗੇ ਜਾ ਰਹੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਕਾਰ ਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਨੂੰ ਵੀ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ ਪਰ ਸ਼ੁਕਰ ਹੈ ਕਿ ਉਹ ਬਚ ਗਿਆ।


 ਇਹ ਵੀ ਪੜ੍ਹੋ : ਸਿਆਸਤ ਦੀ ਦਿਲਚਸਪ ਤਸਵੀਰ, ਜਦੋਂ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਸਿੰਘ ਮਜੀਠੀਆ ਨੂੰ ਪਾਈ ਜੱਫੀ

ਰਾਹਗੀਰਾਂ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਦਸੂਹਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਔਰਤ ਤੇ ਜ਼ਖਮੀ ਦੀ ਪਛਾਣ ਕਰਤਾਰ ਕੌਰ ਉਮਰ 90 ਸਾਲ ਵਾਸੀ ਪਿੰਡ ਹਲੇੜ ਵਜੋਂ ਹੋਈ ਹੈ, ਉੱਥੇ ਹੀ ਦੂਜੇ ਜ਼ਖਮੀ ਦੀ ਪਛਾਣ ਰਾਜੀਵ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਘੋਗਰਾ ਵਜੋਂ ਹੋਈ ਹੈ।


 ਇਹ ਵੀ ਪੜ੍ਹੋ : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਤਾਜ਼ਾ ਰੇਟ

ਮ੍ਰਿਤਕ ਬਜ਼ੁਰਗ ਔਰਤ ਦੇ ਲੜਕੇ ਮਦਨ ਸਿੰਘ ਨੇ ਦੱਸਿਆ ਕਿ ਮਾਂ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਗਈ ਹੋਈ ਸੀ। ਉਦੋਂ ਹਾਜੀਪੁਰ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਮਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ ਤੇ ਸੜਕ 'ਤੇ ਅੱਗੇ ਜਾ ਰਹੇ ਇੱਕ ਹੋਰ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕਾਰ ਚਾਲਕ ਭੱਜ ਗਿਆ। ਉਕਤ ਮੋਟਰਸਾਈਕਲ ਸਵਾਰ ਰਾਜੀਵ ਕੁਮਾਰ ਦੇ ਪਿਤਾ ਹਰਬੰਸ ਨੇ ਦੱਸਿਆ ਕਿ ਪੁੱਤਰ ਅੱਡਾ ਘੋਗਰਾ ਵਿਖੇ ਇਕ ਦੁਕਾਨ 'ਤੇ ਕੰਮ ਕਰਦਾ ਹੈ ਤੇ ਕਿਸੇ ਕੰਮ ਲਈ ਦਸੂਹਾ ਵੱਲ ਜਾ ਰਿਹਾ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।