Chandigarh News : ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹਿੰਦਾ ਹੈ। ਹੁਣ ਜਦੋਂ ਰਿਟਰਨਿੰਗ ਅਫ਼ਸਰ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਤਾਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਵਰਿੰਦਰ ਸਿੰਘ ਕਾਦੀਆਂ ਨੂੰ ਵੱਡਾ ਝਟਕਾ, ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਦੋਸ਼ ਤੈਅ
ਦੱਸਣਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ-4 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਸੀ ਕਿ ਇਸ ਵਿਚ ਕਿਸੇ ਕਿਸਮ ਦੀ ਿਢੱਲ-ਮੱਠ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Income Tax Return: ਸਰਕਾਰ ਨੇ ਕੀਤਾ ਐਲਾਨ, ਜੇ ਟੈਕਸ ਭਰਨਾ ਹੈ ਤਾਂ ਇਹ Document ਹੋਣਾ ਜ਼ਰੂਰੀ, ਨਹੀਂ ਤਾਂ ਨਹੀਂ ਭਰ ਸਕੋਗੇ ITR
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸੀਟ ’ਤੇ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (302279 ਵੋਟਾਂ) ਨੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ (243450 ਵੋਟਾਂ) ਨੂੰ ਜ਼ਬਰਦਸਤ ਮੁਕਾਬਲੇ ’ਚ 58691 ਵੋਟਾਂ ਨਾਲ ਹਰਾਇਆ। ਇਸ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ (158445 ਵੋਟਾਂ) ਹਾਸਲ ਕਰਕੇ ਤੀਜੇ ਨੰਬਰ ’ਤੇ ਰਹੇ, ਜਦਕਿ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ 134800 ਵੋਟਾਂ ਪ੍ਰਾਪਤ ਕੀਤੀਆਂ ਤੇ ਚੌਥੇ ਨੰਬਰ ’ਤੇ ਰਹੇ। ਭਾਜਪਾ ਉਮੀਦਵਾਰ ਅਟਵਾਲ ਦੀ ਜ਼ਮਾਨਤ ਜ਼ਬਤ ਹੋ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।