Jalandhar West ByPoll: ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ  ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਵੋਟਰਾਂ ਵੱਲੋਂ ਆਪਣੀ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਏ ਵਿਚਕਾਰਲੀ ਉਂਗਲ 'ਤੇ ਸਿਆਹੀ ਲਗਾਈ ਜਾਵੇਗੀ।


ਇਹ ਤਬਦੀਲੀ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਕਰਕੇ ਵੋਟਰਾਂ ਵਿੱਚ ਦੁਚਿੱਤੀ ਪੈਦਾ ਹੋਣ ਦੇ ਖ਼ਦਸ਼ੇ ਦੀ ਸੰਭਾਵਨਾ ਦੇ ਮੱਦੇਨਜਰ ਕੀਤੀ ਗਈ ਹੈ, ਜਿਸ ਵਿੱਚ ਹੱਥ ਦੀ ਪਹਿਲੀ ਉਂਗਲ ’ਤੇ ਪਹਿਲਾਂ ਹੀ ਸਿਆਹੀ ਦਾ ਨਿਸ਼ਾਨ ਲਗਾਇਆ ਗਿਆ ਸੀ। 


ਡਾ. ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਇਸ ਉਲਝਣ ਨੂੰ ਦੂਰ ਕਰਨ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਭਾਰਤ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਪ ਚੋਣ ਦੌਰਾਨ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਵਿਚਕਾਰਲੀ ਉਂਗਲ 'ਤੇ ਸਿਆਹੀ ਲਗਾਈ ਜਾਵੇਗੀ।


ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਸਮੂਹ ਪੋਲਿੰਗ ਸਟਾਫ਼ ਨੂੰ ਇਨ੍ਹਾਂ ਨਵੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਡਾ. ਅਗਰਵਾਲ ਨੇ ਕਿਹਾ, ‘ਅਸੀਂ ਹਰ ਕਿਸੇ ਲਈ ਵੋਟਿੰਗ ਅਨੁਭਵ ਨੂੰ ਸੁਖਾਵਾਂ ਬਣਾਉਣ ਲਈ ਵਚਨਬੱਧ ਹਾਂ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial  


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ