Punjab News: ਕਰਮਚਾਰੀਆਂ ਨੇ ਪ੍ਰਸ਼ਾਸਨ ਵਿਰੁੱਧ ਸ਼ੁਰੂ ਕੀਤੀ ਹੜਤਾਲ, ਇਸ ਗੱਲ ਨੂੰ ਲੈ ਭਾਰੀ ਰੋਸ; ਲੋਕਾਂ ਨੂੰ ਝੱਲਣੀਆਂ ਪੈਣਗੀਆਂ ਇਹ ਦਿੱਕਤਾਂ...
Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿਸ ਨੇ ਕਰਮਚਾਰੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਨਗਰ ਨਿਗਮ ਜਲੰਧਰ ਦੇ ਗ੍ਰੇਡ-4 ਦੇ ਅਸਥਾਈ ਕਰਮਚਾਰੀਆਂ, ਜਿਨ੍ਹਾਂ ਵਿੱਚ 58 ਫਿਟਰ ਕੁਲੀ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿਸ ਨੇ ਕਰਮਚਾਰੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਨਗਰ ਨਿਗਮ ਜਲੰਧਰ ਦੇ ਗ੍ਰੇਡ-4 ਦੇ ਅਸਥਾਈ ਕਰਮਚਾਰੀਆਂ, ਜਿਨ੍ਹਾਂ ਵਿੱਚ 58 ਫਿਟਰ ਕੁਲੀ, 6 ਮਿਸਤਰੀ ਅਤੇ 15 ਜੇਸੀਬੀ ਆਪਰੇਟਰ ਸ਼ਾਮਲ ਹਨ, ਨੇ ਅੱਜ ਨਗਰ ਨਿਗਮ ਕਮਿਸ਼ਨਰ ਦੇ ਸਾਹਮਣੇ ਹੜਤਾਲ ਸ਼ੁਰੂ ਕਰ ਦਿੱਤੀ। ਹੜਤਾਲੀ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ 12 ਤੋਂ 15 ਸਾਲਾਂ ਤੋਂ ਪੂਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਦੇ ਬਾਵਜੂਦ, ਉਨ੍ਹਾਂ ਨੇ ਹੁਣ ਤੱਕ ਸਥਾਈ ਨਿਯੁਕਤੀ ਨਾ ਮਿਲਣ 'ਤੇ ਭਾਰੀ ਰੋਸ ਪ੍ਰਗਟ ਕੀਤਾ।
ਕਰਮਚਾਰੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਪ੍ਰਸ਼ਾਸਨ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਅਤੇ ਸੇਵਾ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ। ਯੂਨੀਅਨਾਂ ਨੇ ਖਾਲੀ ਅਸਾਮੀਆਂ ਨੂੰ ਭਰਨ ਲਈ ਵਾਰ-ਵਾਰ ਪੱਤਰ ਭੇਜੇ ਅਤੇ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਰੱਖੀਆਂ, ਪਰ ਨਿਗਮ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਯੂਨੀਅਨਾਂ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਆਪਣੇ ਆਉਣ ਵਾਲੇ ਬਜਟ ਵਿੱਚ ਫਿਟਰ ਕੁਲੀ, ਮਿਸਤਰੀ ਅਤੇ ਜੇਸੀਬੀ ਆਪਰੇਟਰ ਦੀਆਂ ਅਸਾਮੀਆਂ ਨੂੰ ਨਿਯਮਤ ਕਰਨ ਦੀ ਪ੍ਰਵਾਨਗੀ ਦੇਵੇ, ਤਾਂ ਜੋ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਪ੍ਰਣਾਲੀ 'ਤੇ ਕੋਈ ਪ੍ਰਭਾਵ ਨਾ ਪਵੇ। ਇਸ ਮੌਕੇ ਯੂਨੀਅਨ ਆਗੂ ਸੰਨੀ ਸਹੋਤਾ, ਹਰਜਿੰਦਰ ਬੌਬੀ, ਬਿੱਲਾ ਸੱਭਰਵਾਲ, ਜੁਗਲ ਕਿਸ਼ੋਰ, ਰਾਜੀਵ ਗਿੱਲ, ਗੁਰਪ੍ਰੀਤ, ਸੰਜੀਵ ਭਾਰਦਵਾਜ, ਰਾਜਦੀਪ ਸਮੇਤ ਕਈ ਕਰਮਚਾਰੀ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















