Jalandhar News: ਬੀਤੇ ਰਾਤ ਜਲੰਧਰ ਵਿੱਖੇ ਪੰਜਾਬ ਪੁਲਿਸ ਅਤੇ ਨਸ਼ਾ ਤਸਕਰ ਵਿੱਚ ਮੁੱਠਭੇੜ ਹੋ ਗਈ। ਨਸ਼ਾ ਤਸਕਰ ਪੁਲਿਸ ਦੇ ਹੱਥੋਂ ਬਚ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਪੁਲਿਸ ਨੇ ਆਪਣੀ ਚੁਸਤੀ ਦਿਖਾਉਂਦੇ ਹੋਏ ਨਸ਼ਾ ਤਸਕਰ ਨੂੰ ਦਬੋਚ ਲਿਆ।


ਪ੍ਰੈੱਸ ਕਾਨਫਰੰਸ ਜਲੰਧਰ ਦੇ ਫਿਲੌਰ ਦੇ ਡੀ.ਐੱਸ.ਪੀ. ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਪੁਲਿਸ ਟੀਮ ਨਸ਼ਾ ਤਸਕਰ ਨੂੰ ਫੜਨ ਗਈ ਸੀ, ਜਿਸ ਦੌਰਾਨ ਉਨ੍ਹਾਂ ਦੀ ਪੁਲਿਸ ਟੀਮ ਦਾ ਨਸ਼ਾ ਤਸਕਰ ਨਾਲ ਮੁਕਾਬਲਾ ਹੋ ਗਿਆ। ਪਰ ਇਸ ਦੇ ਬਾਵਜੂਦ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਸੁਰਿੰਦਰ ਵਜੋਂ ਹੋਈ ਹੈ। ਉਸ ਕੋਲੋਂ ਇੱਕ 9 ਐਮਐਮ ਪਿਸਤੌਲ, 5 ਜਿੰਦਾ ਕਾਰਤੂਸ, 1 ਕਿਲੋ ਹੈਰੋਇਨ, 2 ਚੱਲੇ ਹੋਏ ਕਾਰਤੂਸ, 2 ਕਾਰਾਂ (ਕੀਆ ਅਤੇ ਵਰਨਾ) ਅਤੇ 8 ਲੱਖ 50 ਹਜ਼ਾਰ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਫਿਲਹਾਲ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।



ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਫਿਲੌਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰ ਸੁਰਿੰਦਰ ਸ਼ਿੰਦਾ ਕਾਫੀ ਸਮੇਂ ਤੋਂ ਪੁਲਿਸ ਨੂੰ ਚਕਮਾ ਦੇ ਕੇ ਭੱਜ ਰਿਹਾ ਸੀ। ਕੱਲ੍ਹ ਸਾਡੀ ਟੀਮ ਨੂੰ ਸੂਚਨਾ ਮਿਲੀ ਕਿ ਉਹ ਬਿਲਗਾ ਨੇੜੇ ਲੁਕਿਆ ਹੋਇਆ ਹੈ। ਜਿਸ ਤੋਂ ਬਾਅਦ ਸਾਡੀ ਟੀਮ ਨੇ ਛਾਪਾ ਮਾਰਿਆ ਤਾਂ ਨਸ਼ਾ ਤਸਕਰ ਵੱਲੋਂ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਪਰ ਟੀਮ ਨੇ ਹਿੰਮਤ ਨਾਲ ਕੰਮ ਕਰਦੇ ਹੋਏ ਉਸ ਨੂੰ ਭੱਜਣ ਨਹੀਂ ਦਿੱਤਾ ਅਤੇ ਮੌਕੇ 'ਤੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਤਿੰਨ-ਚਾਰ ਮੁਲਾਜ਼ਮ ਮਾਮੂਲੀ ਜ਼ਖ਼ਮੀ ਹੋ ਗਏ ਪਰ ਸਭ ਕੁਝ ਠੀਕ ਰਿਹਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ