Punjab news: ਜਲੰਧਰ ਦੇ ਸ਼ਾਹਕੋਟ ਨੇੜੇ ਦੇਹਾਤ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜਦੋਂ ਪੁਲਿਸ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਰੇਡ ਕਰਨ ਪਹੁੰਚੀ ਤਾਂ ਨਸ਼ਾ ਤਸਕਰਾਂ ਨੇ ਪੁਲਿਸ ਪਾਰਟੀ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਇਸ ‘ਤੇ ਦੇਹਾਤ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਫਿਲਹਾਲ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਾਰਦਾਤ ਵਿੱਚ ਇੱਕ ਤਸਕਰ ਨੂੰ ਗੋਲੀ ਲੱਗੀ ਹੈ।
ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਹ ਮੁਕਾਬਲਾ ਵੀਰਵਾਰ ਦੁਪਹਿਰ ਨੂੰ ਹੋਇਆ। ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਚੱਲਦੀ ਕਾਰ ’ਚੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਐਨਕਾਊਂਟਰ ਦੀ ਪੁਸ਼ਟੀ ਕੀਤੀ ਹੈ। ਜ਼ਖ਼ਮੀ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ ਵਜੋਂ ਹੋਈ ਹੈ।
2 ਨਸ਼ਾ ਤਸਕਰ ਗ੍ਰਿਫ਼ਤਾਰ ਅਤੇ 2 ਪਿਸਤੌਲ ਬਰਾਮਦ
ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੁਲਿਸ ਨੇ ਕਾਫੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਦੇਹਾਤ ਦੀ ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਕੁੱਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਹੋਏ ਹਨ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਥਾਣੇ ਲਿਜਾਇਆ ਗਿਆ ਹੈ। ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: 'ਟਾਊਟ ਭਗਵੰਤ ਮਾਨ ਅਤੇ ਖੱਟਰ ਦਾ ਕਿਸਾਨਾਂ ਵਿਰੁੱਧ ਚੱਲ ਰਹੇ FIXED MATCH ਦਾ ਹੋਇਆ ਪਰਦਾਫ਼ਾਸ਼', ਮਜੀਠੀਆ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ